ਲੁਧਿਆਣਾ(ਮਹੇਸ਼)-ਦੇਸ਼ ਵਿਚ ਸ਼ੁਰੂ ਕੀਤੇ ਗਏ ਮਿਸ਼ਨ ਸਵੱਛ ਅਤੇ ਸਿਹਤਮੰਦ ਮੁਕਾਬਲੇ ਵਿਚ ਲੁਧਿਆਣਾ ਨੇ ਦੇਸ਼ ਭਰ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ, ਜਿਸ ਕਾਰਨ ਡੀ. ਸੀ. ਪ੍ਰਦੀਪ ਅਗਰਵਾਲ ਨੂੰ ਦਿੱਲੀ ਬੁਲਾ ਕੇ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਡ੍ਰਿੰਕਿੰਗ ਵਾਟਰ ਐਂਡ ਸੈਨੀਟੇਸ਼ਨ ਮਨਿਸਟਰ ਐੱਸ. ਐੱਸ. ਆਹਲੂਵਾਲੀਆ ਨੇ ਦਿੱਤਾ। ਇਸ ਕਾਮਯਾਬੀ 'ਤੇ ਗਦ-ਗਦ ਹੋਏ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਸ਼ਟਰੀ ਪੱਧਰ 'ਤੇ ਉਸ ਨੂੰ ਪਹਿਲਾ ਸਥਾਨ ਮਿਲਿਆ ਹੈ। ਇਸ ਐਵਾਰਡ ਵਿਚ ਸਿਲਵਰ ਪਲੇਟਿਡ ਸ਼ੀਲਡ ਅਤੇ ਪ੍ਰਸ਼ੰਸਾ ਪੱਤਰ ਮਿਲਿਆ ਹੈ, ਜਿਸ ਵਿਚ ਜ਼ਿਲਾ ਪ੍ਰਸ਼ਾਸਨ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਨੂੰ ਸਾਲ 2019 ਤੱਕ ਪੂਰੀ ਤਰ੍ਹਾਂ ਸਾਫ ਅਤੇ ਸਿਹਤਮੰਦ ਮੁਹਿੰਮ ਵਿਚ ਸਿਹਤਮੰਦ ਮੁਕਾਬਲੇ ਕਰਵਾਉਣ ਲਈ ਕੇਂਦਰ ਸਰਕਾਰ ਦੇ ਡ੍ਰਿੰਕਿੰਗ ਵਾਟਰ ਐਂਡ ਸੈਨੀਟੇਸ਼ਨ ਵਿਭਾਗ ਵੱਲੋਂ ਜ਼ਿਲੇ ਦੀ ਸਮੀਖਿਆ ਕੀਤੀ ਜਾਵੇਗੀ।
ਅਗਰਵਾਲ ਨੇ ਕਿਹਾ ਕਿ ਲੁਧਿਆਣਾ ਵਿਚ ਬੰਦ ਪਈਆਂ ਜਲ ਸਪਲਾਈ ਸਬੰਧੀ ਸਕੀਮਾਂ ਨੂੰ ਚਾਲੂ ਕਰਨ ਅਤੇ 10 ਤੋਂ 24 ਘੰਟੇ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਹਿਲੇ ਦਰਜੇ ਨੂੰ ਬਰਕਰਾਰ ਰੱਖਣ ਲਈ ਆਪਣੇ ਆਲੇ-ਦੁਆਲੇ ਦੀ ਸਾਫ ਸਫਾਈ ਰੱਖੋ। ਸਮਾਗਮ ਦੌਰਾਨ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਜਸਵਿੰਦਰ ਸਿੰਘ ਵੀ ਮੌਜੂਦ ਸਨ।
ਐੱਨ. ਡੀ. ਪੀ. ਦਾ ਮੁੱਖੀ ਚੁਣੇ ਜਾਣ 'ਤੇ ਜਿੰਮੀ ਦੇ ਨਾਨਕਾ ਘਰ 'ਚ ਖੁਸ਼ੀ ਦਾ ਮਾਹੌਲ
NEXT STORY