ਲੁਧਿਆਣਾ (ਹਿਤੇਸ਼) : ਭਾਰਤ ਸਰਕਾਰ ਨੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ ਉੱਦਮੀਆਂ ਨੂੰ ਪੇਸ਼ੇਵਰ ਸਹਾਇਤਾ ਮੁਹੱਈਆ ਕਰਵਾ ਕੇ ਉਤਸ਼ਾਹਿਤ ਕਰਨ ਦੇ ਮਨਸ਼ੇ ਨਾਲ ਲੁਧਿਆਣਾ ਸਮੇਤ ਦੇਸ਼ ਦੇ ਕਈ ਸ਼ਹਿਰਾਂ ਨੂੰ ਨੈਸ਼ਨਲ ਐੱਸ. ਸੀ. ਐੱਸ. ਟੀ. ਹੱਬ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਇਸ ਵਰਗ ਦੇ ਲੋਕਾਂ ਨੂੰ ਆਪਣੇ ਉਦਯੋਗ ਸਥਾਪਤ ਕਰਕੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿਚ ਯੋਗਦਾਨ ਪਾਉਣ ਵਿੱਚ ਸਹਾਇਤਾ ਮਿਲੇਗੀ। ਇਸ ਯੋਜਨਾ ਸੰਬੰਧੀ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ ਉੱਦਮੀਆਂ ਅਤੇ ਸਨਅਤੀ ਇਕਾਈਆਂ ਨੂੰ ਜਾਣੂੰ ਕਰਾਉਣ ਲਈ ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਵੱਲੋਂ ਵਿਸ਼ੇਸ਼ ਸੰਮੇਲਨ ਦਾ ਆਯੋਜਨ 8 ਜਨਵਰੀ ਨੂੰ ਹੋਟਲ ਮਹਾਰਾਜਾ ਰਿਜੈਂਸੀ, ਫਿਰੋਜ਼ਪੁਰ ਸੜਕ, ਲੁਧਿਆਣਾ ਵਿਖੇ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਪਿਛਲੇ ਸਾਲ ਪੂਰੇ ਦੇਸ਼ ਨੇ ਡਾ. ਭੀਮ ਰਾਓ ਅੰਬੇਦਕਰ ਦਾ 125ਵਾਂ ਜਨਮ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦੇਸ਼ ਦੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ ਲੋਕਾਂ ਦਾ ਆਰਥਿਕ ਤੌਰ 'ਤੇ ਸਸ਼ਕਤੀਕਰਨ ਕਰਨ ਲਈ ਦੇਸ਼ ਦੇ ਕਈ ਸ਼ਹਿਰਾਂ ਨੂੰ ਐੱਸ. ਸੀ. ਐੱਸ. ਟੀ. ਹੱਬ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਸੀ। ਨਾਲ ਹੀ ਇਹ ਐਲਾਨ ਵੀ ਕੀਤਾ ਸੀ ਕਿ ਇਨ੍ਹਾਂ ਸ਼ਹਿਰਾਂ ਵਿੱਚ ਲੁਧਿਆਣਾ ਵੀ ਸ਼ਾਮਿਲ ਹੋਵੇਗਾ। ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਦੇਸ਼ ਦੇ ਕਈ ਸ਼ਹਿਰਾਂ ਵਿੱਚ ਨੈਸ਼ਨਲ ਐੱਸ. ਸੀ. ਐੱਸ. ਟੀ. ਹੱਬ ਦੇ ਦਫ਼ਤਰ ਖੋਲ੍ਹੇ ਜਾ ਚੁੱਕੇ ਹਨ। ਲੁਧਿਆਣਾ ਵਿਖੇ ਵੀ ਸਥਾਨਕ ਮਿਲਰਗੰਜ ਸਥਿਤ ਕਰਨਾਟਕਾ ਬੈਂਕ ਦੀ ਇਮਾਰਤ ਵਿੱਚ ਇਹ ਦਫ਼ਤਰ ਸ਼ੁਰੂ ਹੋ ਚੁੱਕਾ ਹੈ। ਇਸ ਦਫ਼ਤਰ ਵੱਲੋਂ ਸਥਾਨਕ ਸਨਅਤੀ ਇਕਾਈਆਂ ਅਤੇ ਸੰਘਾਂ ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ ਉੱਦਮੀਆਂ ਨੂੰ ਪੇਸ਼ੇਵਰ ਸਹਾਇਤਾ ਮੁਹੱਈਆ ਕਰਵਾ ਕੇ ਉਤਸ਼ਾਹਿਤ ਕਰਨ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸਾਲ 2016-17 ਦੇ ਕੇਂਦਰੀ ਬਜਟ ਵਿੱਚ ਇਸ ਮਕਸਦ ਲਈ 490 ਕਰੋੜ ਰੁਪਏ ਵਿਸ਼ੇਸ਼ ਤੌਰ 'ਤੇ ਰੱਖੇ ਹਨ। ਇਸ ਯੋਜਨਾ ਨੂੰ ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਵੱਲੋਂ ਚਲਾਇਆ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਆਈ ਫਲੂ
NEXT STORY