ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਤਾਜਪੁਰ ਰੋਡ 'ਤੇ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਇਸ ਫੁਟੇਜ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਆਪਣੀ ਚਪੇਟ 'ਚ ਲੈ ਲਿਆ। ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖਮੀਂ ਹੋ ਗਈ, ਜਿਸ ਨੂੰ ਲੁਧਿਆਣਾ ਦੇ ਨਿਜੀ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਇਸ ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਤੇ ਟਰੱਕ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਮਾਮਲਾ ਵੀ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਥਾਪਨਾ ਦਿਵਸ 'ਤੇ ਅੱਜ ਫਲੈਗ ਮਾਰਚ ਕੱਢੇਗੀ ਕਾਂਗਰਸ (ਪੜ੍ਹੋ 28 ਦਸੰਬਰ ਦੀਆਂ ਖਾਸ ਖਬਰਾਂ)
NEXT STORY