ਲੁਧਿਆਣਾ (ਗਣੇਸ਼): ਜੇਕਰ ਤੁਸੀਂ ਵੀ ਮਠਿਆਈਆਂ ਖਾਣ ਦੇ ਸ਼ੌਕੀਨ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੀ ਹੈ। ਦਰਅਸਲ, ਲੁਧਿਆਣਾ ਵਿਚ ਇਕ ਦੀ ਦੁਕਾਨ ਤੋਂ ਖਰੀਦੀ ਮਠਿਆਈ ਖਾ ਕੇ ਔਰਤ ਬਿਮਾਰ ਹੋ ਗਈ। ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਮਠਿਆਈ ਨੂੰ ਉੱਲੀ ਲੱਗੀ ਹੋਈ ਸੀ, ਜਿਸ ਨੂੰ ਖਾਣ ਤੋਂ ਬਾਅਦ ਔਰਤ ਨੂੰ ਉਲਟੀਆਂ ਆਉਣ ਲੱਗ ਪਈਆਂ ਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਗੁੱਸੇ ਵਿਚ ਆਏ ਲੋਕਾਂ ਨੇ ਦੁਕਾਨ ਦੇ ਬਾਹਰ ਧਰਨਾ ਦਿੱਤਾ ਅਤੇ ਕਾਰਵਾਈ ਦੀ ਮੰਗ ਕੀਤੀ। ਦੁਕਾਨ ਦੇ ਬਾਹਰ ਹੰਗਾਮਾ ਕਰ ਰਹੇ ਨੌਜਵਾਨ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਉਹ ਟਿੱਬਾ ਰੋਡ ’ਤੇ ਸਥਿਤ ਸਤਿ ਸਾਹਿਬ ਸਵੀਟਸ ਤੋਂ ਮਠਿਆਈ ਦਾ ਡੱਬਾ ਲੈ ਕੇ ਗਿਆ ਸੀ। ਉਹ ਮਠਿਆਈ ਖਾਣ ਤੋਂ ਬਾਅਦ ਉਸ ਦੀ ਮਾਂ ਦੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਨੂੰ ਉਲਟੀਆਂ ਆਉਣ ਲੱਗ ਪਈਆਂ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਭਰਤੀ ਕਰ ਕੇ ਇਲਾਜ ਕੀਤਾ ਜਾ ਰਿਹਾ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਇਹ ਮਠਿਆਈਆਂ ਬਹੁਤ ਪੁਰਾਣੀਆਂ ਬਣੀਆਂ ਸਨ ਤੇ ਉਨ੍ਹਾਂ 'ਤੇ ਉੱਲੀ ਲੱਗੀ ਹੋਈ ਸੀ। ਉਨ੍ਹਾਂ ਦੁਕਾਨਦਾਰ ਨਾਲ ਗੱਲ ਕੀਤੀ ਤਾਂ ਉਹ ਉਲਟਾ ਉਸ ਨੂੰ ਜ਼ਲੀਲ ਕਰਨ ਲੱਗ ਪਿਆ ਇਸ ਤੋਂ ਭੜਕੇ ਲੋਕਾਂ ਨੇ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ। ਲੋਕਾਂ ਨੇ ਕਾਰਵਾਈ ਦੀ ਮੰਗ ਕਰਦਿਆਂ ਸਿਵਲ ਸਰਜਨ ਤੋਂ ਦੁਕਾਨ ਨੂੰ ਸੀਲ ਕਰਨ ਦੀ ਮੰਗ ਵੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਪੁਲਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਦਾ ਭਰੋਸਾ ਦੇ ਕੇ ਗੁੱਸੇ ਵਿਚ ਆਏ ਲੋਕਾਂ ਨੂੰ ਸ਼ਾਂਤ ਕਰਵਾਇਆ। ਦੂਜੇ ਪਾਸੇ ਮਠਿਆਈ ਦੁਕਾਨਦਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਾਰਾ ਸਮਾਨ ਤਾਜ਼ਾ ਬਣਾਇਆ ਜਾ ਰਿਹਾ ਹੈ। ਉਨ੍ਹਾਂ 'ਤੇ ਜੋ ਵੀ ਦੋਸ਼ ਲਗਾਏ ਜਾ ਰਹੇ ਹਨ, ਉਹ ਬਿਲਕੁਲ ਗਲਤ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਦਸੇ ’ਚ ਜਾਨ ਗਵਾਉਣ ’ਤੇ ਪਰਿਵਾਰ ਲਈ ਮਨਜ਼ੂਰ ਕੀਤਾ 14.06 ਲੱਖ ਦਾ ਮੁਆਵਜ਼ਾ
NEXT STORY