ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੀ ਪੁਲਸ ਨੇ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਵੀਰ ਬਹਾਦਰ, ਭੀਮ ਪਾਸਵਾਨ, ਵਰਿੰਦਰ ਸਿੰਘ, ਜਤਿੰਦਰ ਸਿੰਘ ਅਤੇ ਮਲਕੀਤ ਸਿੰਘ ਵਜੋਂ ਕੀਤੀ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇਕ ਲੋਹੇ ਦਾ ਸੱਬਲ, ਲੱਕੜ ਦਾ ਦਸਤਾ, ਲੋਹੇ ਦੀ ਰਾਡ ਅਤੇ ਦੋ ਲੋਹੇ ਦੇ ਖੰਡੇ ਬਰਾਮਦ ਕੀਤੇ ਹਨ।
ਕਾਰ ਸਵਾਰ ਪਤੀ-ਪਤਨੀ ਨਾਲ ਕੁੱਟਮਾਰ, ਪਤਨੀ ਨਾਲ ਛੇੜਛਾੜ
NEXT STORY