ਲੁਧਿਆਣਾ/ਸਮਰਾਲਾ : (ਸੰਜੇ, ਟੱਕਰ, ਵਿਜੇ, ਅਨਿਲ, ਖੁਰਾਣਾ) : ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਦੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ 'ਚ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ।
ਦਿੱਲੀ ਵਿਖੇ ਧਰਨੇ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਅੱਜ ਉੱਚੇਚੇ ਤੌਰ ’ਤੇ ਇੱਥੇ ਪਹੁੰਚ ਕੇ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਚੱਕਾ ਜਾਮ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ।
ਇਹ ਵੀ ਪੜ੍ਹੋ : ਪਟਿਆਲਾ 'ਚ 'ਬੰਦ' ਦਾ ਮੁਕੰਮਲ ਅਸਰ, ਦੇਖੋ ਜ਼ਿਲ੍ਹੇ ਦੇ ਤਾਜ਼ਾ ਹਾਲਾਤ ਬਿਆਨ ਕਰਦੀਆਂ ਤਸਵੀਰਾਂ
ਉਨ੍ਹਾਂ ਇਸ ਮੌਕੇ ਸਮਰਾਲਾ ਵਿਖੇ 11 ਵਜੇ ਤੋਂ ਸ਼ੁਰੂ ਹੋਏ ਸੜਕਾਂ ਰੋਕੋ ਅੰਦੋਲਨ ਦੀ ਅਗਵਾਈ ਕਰਦੇ ਹੋਏ ਆਖਿਆ ਕਿ ਅੱਜ ਸੂਬੇ ਭਰ 'ਚ ਕਿਸਾਨਾਂ ਵੱਲੋਂ 130 ਤੋਂ ਵੀ ਵੱਧ ਸਥਾਨਾਂ ’ਤੇ ਚੱਕਾ ਜਾਮ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ ਹਨ।
ਉਨਾਂ ਵੱਲੋਂ ਵੀ ਵੱਖ-ਵੱਖ ਥਾਵਾਂ 'ਤੇ ਇਨਾਂ ਪ੍ਰਦਰਸ਼ਨਾਂ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿਖੇ 12 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਅਜ਼ਾਦੀ ਦੀ ਦੂਜੀ ਲੜਾਈ ਲੜ ਰਹੇ ਹਨ ਅਤੇ ਇਸ ਲੜਾਈ 'ਚ ਪੂਰਾ ਦੇਸ਼ ਇਕਜੁੱਟ ਹੋ ਕੇ ਕਿਸਾਨਾਂ ਦੇ ਨਾਲ ਆ ਕੇ ਖੜ੍ਹ ਗਿਆ ਹੈ।
ਇਹ ਵੀ ਪੜ੍ਹੋ : ਭਾਰਤ ਬੰਦ : 'ਪੰਜਾਬ' ਦੇ ਨਾਲ ਖੜ੍ਹੇ ਹੋਏ ਕਈ ਸੂਬੇ, ਕਈ ਥਾਈਂ ਰੋਕੀਆਂ ਗਈਆਂ ਟਰੇਨਾਂ, ਯੂ. ਪੀ. 'ਚ ਹਾਈ ਅਲਰਟ
ਇਸ ਮੌਕੇ ਉਨਾਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਫਲ ਦੱਸਦੇ ਹੋਏ ਕਿਹਾ ਕਿ ਅੱਜ ਜਿਸ ਤਰ੍ਹਾਂ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਦਿੱਲੀ, ਬੰਗਾਲ, ਤੇਲਗਾਨਾ, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਲੱਗਭਗ ਸਾਰੇ ਹੀ ਸੂਬਿਆਂ 'ਚ ਲੋਕਾਂ ਵੱਲੋਂ ਬੰਦ ਦੇ ਸੱਦੇ ਨੂੰ ਮਿਲੇ ਭਰਪੂਰ ਸਮਰਥਨ ਨਾਲ ਕੇਂਦਰ ਸਰਕਾਰ ਪੂਰੀ ਤਰਾਂ ਹਿੱਲ ਗਈ ਹੈ।
ਉਨ੍ਹਾਂ ਆਖਿਆ ਕਿ ਕਿਸਾਨ ਅੰਦੋਲਨ ਹੋਰ ਵੀ ਤੇਜ਼ ਹੋਵੇਗਾ ਅਤੇ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਮੰਗ ਅੱਗੇ ਝੁਕਦੇ ਹੋਏ ਇਹ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ।
ਇਹ ਵੀ ਪੜ੍ਹੋ : 'ਕਿਸਾਨ ਅੰਦੋਲਨ' ਦੇ ਹੱਕ 'ਚ ਡਟੇ ਅਕਾਲੀ ਦਲ ਦਾ ਧਾਰਮਿਕ ਪ੍ਰੋਗਰਾਮਾਂ ਸਬੰਧੀ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੇ ਨਾਂ ’ਤੇ ਕਿਸਾਨ ਅੰਦੋਲਨ ਨੂੰ ਲੰਬਾ ਖਿੱਚੇ ਜਾਣ ਦੀ ਸਾਜਿਸ਼ ਫੇਲ੍ਹ ਹੋ ਚੁੱਕੀ ਹੈ।
ਪਾਲਮਾਜਰਾ ਨੇ ਕਿਹਾ ਕਿ ਅੱਜ ਦੇ ਭਾਰਤ ਬੰਦ ਦੌਰਾਨ ਕਿਸਾਨ ਅੰਦੋਲਨ ਨੂੰ ਦੇਸ਼ ਵਾਸੀਆਂ ਦਾ ਬਹੁਤ ਵੱਡਾ ਸਮਰਥਨ ਮਿਲਿਆ ਹੈ ਅਤੇ ਇਸ ਤੋਂ ਵੀ ਵੱਡੇ ਅੰਦੋਲਨ ਦੀ ਤਿਆਰੀ ਲਈ ਦਿੱਲੀ ਵਿਖੇ ਕਿਸਾਨ ਜੱਥੇਬੰਦੀਆਂ ਦੀ ਹੰਗਾਮੀ ਮੀਟਿੰਗ ਚੱਲ ਰਹੀ ਹੈ।
ਮਾਛੀਵਾੜਾ 'ਚ ਸ਼ਾਂਤੀਪੂਰਨ ਪ੍ਰਦਰਸ਼ਨ
ਮਾਛੀਵਾੜਾ ਸਾਹਿਬ 'ਚ ਭਾਰਤ ਬੰਦ ਦੇ ਸੱਦੇ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਛੀਵਾੜਾ ਦੇ ਮੁੱਖ ਚੌਂਕ 'ਚ ਧਰਨਾ ਲਾਇਆ ਗਿਆ ਹੈ ਅਤੇ ਸਾਰੀਆਂ ਹੀ ਜੱਥੇਬੰਦੀਆਂ ਵੱਲੋਂ ਸ਼ਾਂਤੀ ਪੂਰਨ ਤਰੀਕੇ ਨਾਲ ਧਰਨੇ ਦੀ ਅਗਵਾਈ ਕੀਤੀ ਜਾ ਰਹੀ ਹੈ।
ਇਸ ਧਰਨੇ ਕਾਰਨ ਟ੍ਰੈਫਿਕ ਜਾਣ ਦੀ ਸਮੱਸਿਆ ਵੀ ਆ ਰਹੀ ਹੈ। ਕਈ ਥਾਵਾਂ 'ਤੇ ਧਰਨਾ ਲੱਗਾ ਹੋਣ ਕਾਰਨ ਐਂਬੂਲੈਂਸਾਂ ਨੂੰ ਵੀ ਜਾਣ ਲਈ ਰਸਤਾ ਨਹੀਂ ਮਿਲਿਆ ਪਰ ਬਾਅਦ 'ਚ ਕਿਸੇ ਤਰ੍ਹਾਂ ਐਂਬੂਲੈਂਸ ਨੂੰ ਰਸਤਾ ਦੇ ਦਿੱਤਾ ਗਿਆ।
ਨੋਟ : ਭਾਰਤ ਬੰਦ ਦੌਰਾਨ ਕਿਸਾਨ ਜੱਥੇਬੰਦੀਆਂ ਦੇ ਚੱਕਾ ਜਾਮ ਕਰਨ ਸਬੰਧੀ ਦਿਓ ਰਾਏ
ਭਾਰਤ ਬੰਦ: ਟਵਿੱਟਰ 'ਤੇ ਵੀ ਟਰੈਂਡ ਕਰਨ ਲੱਗਾ 'ਆਜ ਭਾਰਤ ਬੰਦ ਹੈ' ਦਾ ਹੈਸ਼ਟੈਗ
NEXT STORY