Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 27, 2026

    9:09:26 AM

  • amritsar incident sarpanch  son

    ਅੰਮ੍ਰਿਤਸਰ 'ਚ ਵੱਡੀ ਵਾਰਦਾਤ: ਗੁਰਦੁਆਰਾ ਸਾਹਿਬ ਦੇ...

  • karwa chauth moon night fast  women

    Karwa Chauth Moon : ਕਰਵਾਚੌਥ ਦੀ ਰਾਤ ਜਾਣੋ...

  • tire blowout  fire  car  4 friends

    ਟਾਇਰ ਫਟਣ ਕਾਰਨ ਅੱਗ ਦਾ ਗੋਲਾ ਬਣੀ ਕਾਰ, MP ’ਚ 4...

  • legislative council election results

    ਵਿਧਾਨ ਪ੍ਰੀਸ਼ਦ ਚੋਣ ਨਤੀਜੇ: UP, ਬਿਹਾਰ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ ਜਾਮ ਕੀਤਾ ਨੈਸ਼ਨਲ ਹਾਈਵੇਅ

PUNJAB News Punjabi(ਪੰਜਾਬ)

ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ ਜਾਮ ਕੀਤਾ ਨੈਸ਼ਨਲ ਹਾਈਵੇਅ

  • Edited By Anmol Tagra,
  • Updated: 10 Sep, 2026 07:21 AM
Ludhiana-Khanna
ludhiana bandh
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ, ਸ਼ਿਵਮ): ਜਲੰਧਰ ਬਾਈਪਾਸ ਚੌਂਕ ਵਿਚ ਡਾਕਟਰ ਭੀਮਰਾਓ ਅੰਬੇਡਕਰ ਸਾਹਿਬ ਦੀ ਪ੍ਰਤਿਮਾ ਨਾਲ ਹੋਈ ਕਥਿਤ ਬੇਅਦਬੀ ਦੀ ਘਟਨਾ ਨੇ ਬੁੱਧਵਾਰ ਨੂੰ ਲੁਧਿਆਣਾ ਵਿਚ ਕਾਨੂੰਨ-ਵਿਵਸਥਾ ਅਤੇ ਪ੍ਰਸ਼ਾਸਨਿਕ ਸੁਰੱਖਿਆ ਪ੍ਰਬੰਧਾਂ 'ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਪ੍ਰਤਿਮਾ ਦੇ ਗਲ ਵਿਚ ਅਣਪਛਾਤੇ ਵਿਅਕਤੀ ਵੱਲੋਂ ਚੱਪਲਾਂ ਦਾ ਹਾਰ ਪਾਉਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਦਲਿਤ ਸਮਾਜ ਵਿਚ ਭਾਰੀ ਰੋਸ ਫੈਲ ਗਿਆ।

ਘਟਨਾ ਦੇ ਵਿਰੋਧ ਵਿੱਚ ਬੁੱਧਵਾਰ ਨੂੰ ਲੁਧਿਆਣਾ ਬੰਦ ਦਾ ਸੱਦਾ ਦਿੱਤਾ ਗਿਆ ਅਤੇ ਵੱਡੀ ਗਿਣਤੀ ਵਿਚ ਦਲਿਤ ਸਮਾਜ ਦੇ ਲੋਕ, ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਜਲੰਧਰ ਬਾਈਪਾਸ ਚੌਂਕ ਵਿੱਚ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੇ ਸਵੇਰੇ ਕਰੀਬ 10 ਵਜੇ ਤੋਂ ਸ਼ਾਮ 4 ਵਜੇ ਤੱਕ ਧਰਨਾ ਦਿੱਤਾ ਅਤੇ ਦਿੱਲੀ-ਜਲੰਧਰ ਨੇਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ। ਇਸ ਨਾਲ ਹਾਈਵੇ ਅਤੇ ਆਸ-ਪਾਸ ਦੇ ਰਸਤਿਆਂ 'ਤੇ ਆਵਾਜਾਈ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਪ੍ਰਤਿਮਾ ਦੇ ਗਲ ''ਚ ਪਾਇਆ ਚੱਪਲਾਂ ਦਾ ਹਾਰ, ਸਾਹਮਣੇ ਆਉਂਦੇ ਹੀ ਮਚਿਆ ਹੜਕੰਪ

ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਜਲੰਧਰ ਬਾਈਪਾਸ ਚੌਂਕ ਵਿਚ ਸਥਾਪਤ ਬਾਬਾ ਸਾਹਿਬ ਡਾਕਟਰ ਭੀਮਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਕਥਿਤ ਤੌਰ ''ਤੇ ਬੇਅਦਬੀ ਕੀਤੀ ਗਈ। ਅਣਪਛਾਤੇ ਵਿਅਕਤੀ ਨੇ ਪ੍ਰਤਿਮਾ ਦੇ ਗਲ ਵਿਚ ਚੱਪਲਾਂ ਦਾ ਹਾਰ ਪਾ ਦਿੱਤਾ। ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਥਾਨਕ ਲੋਕਾਂ ਅਤੇ ਸਮਾਜਿਕ ਸੰਗਠਨਾਂ ਵਿੱਚ ਰੋਸ ਫੈਲ ਗਿਆ, ਜਿਸ ਤੋਂ ਬਾਅਦ ਲੋਕ ਮੌਕੇ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪੁਲਿਸ ਅਧਿਕਾਰੀ ਵੀ ਮੌਕੇ ''ਤੇ ਪਹੁੰਚੇ ਅਤੇ ਸਥਿਤੀ ਨੂੰ ਸੰਭਾਲਣ ਦਾ ਯਤਨ ਕੀਤਾ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੇਸ਼ ਦੇ ਸੰਵਿਧਾਨ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਮਹਾਨ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਦੀ ਪ੍ਰਤਿਮਾ ਨਾਲ ਇਸ ਤਰ੍ਹਾਂ ਦੀ ਹਰਕਤ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਕਰ ਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਐਡਵੋਕੇਟ ਨਰਿੰਦਰ ਆਦੀਆ ਦੀ ਸ਼ਿਕਾਇਤ 'ਤੇ ਮਾਮਲਾ ਦਰਜ

ਘਟਨਾ ਦੇ ਸਬੰਧ ਵਿੱਚ ਐਡਵੋਕੇਟ ਨਰਿੰਦਰ ਆਦੀਆ ਦੀ ਸ਼ਿਕਾਇਤ ''ਤੇ ਥਾਣਾ ਸਲੇਮ ਟਾਬਰੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਸ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਮੁਲਜ਼ਮ ਦੀ ਪਛਾਣ ਦੇ ਯਤਨ ਸ਼ੁਰੂ ਕਰ ਦਿੱਤੇ ਹਨ।

ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀ.ਸੀ.ਟੀ.ਵੀ. ਫੁਟੇਜ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਥਾਣਾ ਮੁਖੀ ਅਨੁਸਾਰ ਪੁਲਿਸ ਘਟਨਾ ਸਥਾਨ ਦੇ ਆਸ-ਪਾਸ ਉਪਲਬਧ ਫੁਟੇਜ ਅਤੇ ਹੋਰ ਤੱਥਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦ ਹੀ ਮੁਲਜ਼ਮ ਦੀ ਪਛਾਣ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੁਰਾਣੇ ਮਾਮਲੇ ਨੇ ਫਿਰ ਖੜ੍ਹੇ ਕੀਤੇ ਪ੍ਰਸ਼ਾਸਨ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ

ਮੌਜੂਦਾ ਘਟਨਾ ਵਿੱਚ ਸਭ ਤੋਂ ਗੰਭੀਰ ਪਹਿਲੂ ਇਹ ਹੈ ਕਿ ਜਲੰਧਰ ਬਾਈਪਾਸ ਚੌਂਕ 'ਤੇ ਬਾਬਾ ਸਾਹਿਬ ਦੀ ਪ੍ਰਤਿਮਾ ਪਹਿਲਾਂ ਵੀ ਸੁਰੱਖਿਆ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿੱਚ ਆ ਚੁੱਕੀ ਹੈ। ਦਲਿਤ ਸਮਾਜ ਦੇ ਲੋਕਾਂ ਅਨੁਸਾਰ, ਕੁੱਝ ਮਹੀਨੇ ਪਹਿਲਾਂ ਵੀ ਪ੍ਰਤਿਮਾ ''ਤੇ ਲੱਗੇ ਸ਼ੀਸ਼ੇ ਨੂੰ ਕਿਸੇ ਸ਼ਰਾਰਤੀ ਅੰਸਰ ਦੁਆਰਾ ਤੋੜ ਦਿੱਤਾ ਗਿਆ ਸੀ। ਉਸ ਸਮੇਂ ਵੀ ਲੋਕਾਂ ਨੇ ਰੋਸ ਜਤਾਉਂਦੇ ਹੋਏ ਪ੍ਰਸ਼ਾਸਨ ਤੋਂ ਪ੍ਰਤਿਮਾ ਦੀ ਸੁਰੱਖਿਆ ਮਜ਼ਬੂਤ ਕਰਨ ਦੀ ਮੰਗ ਕੀਤੀ ਸੀ।

ਉਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਵੱਲੋਂ ਦਲਿਤ ਸਮਾਜ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ ਦੁਆਲੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ, ਤਾਂ ਜੋ ਉੱਥੇ ਹੋਣ ਵਾਲੀ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਸਕੇ। ਪਰ ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਉਸ ਆਸ਼ਵਾਸਨ ਨੂੰ ਦਿੱਤੇ ਹੋਏ ਕਰੀਬ ਦੋ-ਤਿੰਨ ਮਹੀਨੇ ਬੀਤ ਚੁੱਕੇ ਹਨ ਅਤੇ ਅੱਜ ਤੱਕ ਪ੍ਰਤਿਮਾ ਦੇ ਆਸ-ਪਾਸ ਸੀ.ਸੀ.ਟੀ.ਵੀ. ਕੈਮਰਿਆਂ ਦਾ ਉਚਿਤ ਪ੍ਰਬੰਧ ਨਹੀਂ ਕੀਤਾ ਗਿਆ। ਹੁਣ ਦੁਬਾਰਾ ਪ੍ਰਤਿਮਾ ਨਾਲ ਕਥਿਤ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਹੋ ਪੁਰਾਣਾ ਆਸ਼ਵਾਸਨ ਦਲਿਤ ਸਮਾਜ ਦੇ ਗੁੱਸੇ ਦਾ ਵੱਡਾ ਕਾਰਨ ਬਣ ਗਿਆ ਹੈ।

''ਜੇਕਰ ਕੈਮਰੇ ਲੱਗ ਜਾਂਦੇ ਤਾਂ ਮੁਲਜ਼ਮ ਦੀ ਪਛਾਣ ਆਸਾਨ ਹੁੰਦੀ''

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਪਿਛਲੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਸਮਾਂ ਰਹਿੰਦੇ ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਹੁੰਦੇ ਤਾਂ ਮੌਜੂਦਾ ਘਟਨਾ ਵਿੱਚ ਮੁਲਜ਼ਮ ਦੀ ਪਛਾਣ ਕਰਨਾ ਪੁਲਸ ਲਈ ਕਿਤੇ ਆਸਾਨ ਹੁੰਦਾ। ਲੋਕਾਂ ਨੇ ਸਵਾਲ ਚੁੱਕਿਆ ਕਿ ਜਦੋਂ ਪ੍ਰਸ਼ਾਸਨ ਦੇ ਧਿਆਨ ਵਿੱਚ ਪਹਿਲਾਂ ਤੋਂ ਹੀ ਪ੍ਰਤਿਮਾ ਦੀ ਸੁਰੱਖਿਆ ਦਾ ਮੁੱਦਾ ਆ ਚੁੱਕਾ ਸੀ ਅਤੇ ਪਹਿਲਾਂ ਵੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਹੋ ਚੁੱਕੀ ਸੀ, ਤਾਂ ਕੈਮਰੇ ਲਗਾਉਣ ਵਿੱਚ ਇੰਨੀ ਦੇਰੀ ਕਿਉਂ ਕੀਤੀ ਗਈ?

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਿਰਫ਼ ਘਟਨਾ ਤੋਂ ਬਾਅਦ ਪੁਲਿਸ ਕਾਰਵਾਈ ਕਰਨਾ ਕਾਫ਼ੀ ਨਹੀਂ ਹੈ; ਸੰਵੇਦਨਸ਼ੀਲ ਸਥਾਨਾਂ ''ਤੇ ਪਹਿਲਾਂ ਤੋਂ ਸੁਰੱਖਿਆ ਵਿਵਸਥਾ ਮਜ਼ਬੂਤ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।

ਸਵੇਰੇ 10 ਵਜੇ ਤੋਂ ਸ਼ੁਰੂ ਹੋਇਆ ਧਰਨਾ, ਸ਼ਾਮ 4 ਵਜੇ ਤੱਕ ਹਾਈਵੇ ''ਤੇ ਡਟੇ ਰਹੇ ਪ੍ਰਦਰਸ਼ਨਕਾਰੀ

ਬੁੱਧਵਾਰ ਨੂੰ ਬੰਦ ਦੇ ਸੱਦੇ ਤਹਿਤ ਸਵੇਰ ਤੋਂ ਹੀ ਜਲੰਧਰ ਬਾਈਪਾਸ ਚੌਂਕ ਵੱਲ ਲੋਕਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ। ਕਰੀਬ 10 ਵਜੇ ਵੱਡੀ ਗਿਣਤੀ ਵਿੱਚ ਲੋਕ ਚੌਂਕ ਵਿੱਚ ਜਮ੍ਹਾਂ ਹੋ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਹਾਈਵੇ ''ਤੇ ਬੈਠ ਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੁੰਦਾ ਅਤੇ ਪ੍ਰਤਿਮਾ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਾਂਦੇ, ਤਦ ਤੱਕ ਉਨ੍ਹਾਂ ਦਾ ਰੋਸ ਸਮਾਪਤ ਨਹੀਂ ਹੋਵੇਗਾ। ਪ੍ਰਦਰਸ਼ਨ ਕਰੀਬ ਸ਼ਾਮ 4 ਵਜੇ ਤੱਕ ਜਾਰੀ ਰਿਹਾ।

ਨੇਸ਼ਨਲ ਹਾਈਵੇ ਜਾਮ, ਦੋਵੇਂ ਪਾਸੇ ਲੱਗੀਆਂ ਵਾਹਨਾਂ ਦੀਆਂ ਲੰਮੀਆਂ ਕਤਾਰਾਂ

ਧਰਨੇ ਦੌਰਾਨ ਦਿੱਲੀ-ਜਲੰਧਰ ਨੇਸ਼ਨਲ ਹਾਈਵੇ ''ਤੇ ਆਵਾਜਾਈ ਰੋਕ ਦਿੱਤੀ ਗਈ। ਹਾਈਵੇ ''ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਾਰਾਂ, ਬੱਸਾਂ, ਟਰੱਕਾਂ, ਦੋਪਹੀਆ ਵਾਹਨਾਂ ਅਤੇ ਹੋਰ ਯਾਤਰੀ ਵਾਹਨਾਂ ਦੀ ਗਿਣਤੀ ਲਗਾਤਾਰ ਵਧਦੀ ਗਈ। ਜਾਮ ਦੇ ਕਾਰਨ ਕਈ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਆਮ ਨਾਲੋਂ ਕਾਫ਼ੀ ਜ਼ਿਆਦਾ ਸਮਾਂ ਲੱਗਾ।

ਆਮ ਲੋਕਾਂ ਲਈ ਮੁਸੀਬਤ ਬਣਿਆ ਹਾਈਵੇ ਜਾਮ

ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਦੇ ਵਿਚਕਾਰ ਹਾਈਵੇ ਬੰਦ ਹੋਣ ਦਾ ਸਭ ਤੋਂ ਸਿੱਧਾ ਅਸਰ ਆਮ ਜਨਤਾ ''ਤੇ ਪਿਆ। ਰੋਜ਼ਾਨਾ ਵਾਂਗ ਆਪਣੇ ਕੰਮਕਾਜ ਲਈ ਘਰਾਂ ਤੋਂ ਨਿਕਲੇ ਲੋਕਾਂ ਨੂੰ ਰਸਤੇ ਵਿੱਚ ਜਾਮ ਦਾ ਸਾਹਮਣਾ ਕਰਨਾ ਪਿਆ। ਨੌਕਰੀਪੇਸ਼ਾ ਲੋਕ, ਵਪਾਰੀ, ਵਿਦਿਆਰਥੀ, ਮਰੀਜ਼ਾਂ ਨਾਲ ਜਾ ਰਹੇ ਪਰਿਵਾਰਕ ਮੈਂਬਰ ਅਤੇ ਹੋਰ ਜ਼ਰੂਰੀ ਕੰਮਾਂ ਲਈ ਨਿਕਲਣ ਵਾਲੇ ਲੋਕ ਲੰਮੇ ਸਮੇਂ ਤੱਕ ਟ੍ਰੈਫਿਕ ਵਿੱਚ ਫਸੇ ਰਹੇ। ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਪਰੇਸ਼ਾਨੀ ਉਠਾਉਣੀ ਪਈ। ਕਈ ਮਾਪਿਆਂ ਨੂੰ ਜਾਮ ਕਾਰਨ ਆਪਣੇ ਬੱਚਿਆਂ ਨੂੰ ਸਮੇਂ ''ਤੇ ਸਕੂਲ ਪਹੁੰਚਾਉਣ ਅਤੇ ਵਾਪਸ ਲਿਆਉਣ ਵਿੱਚ ਦਿੱਕਤ ਆਈ।

ਪੁਲਸ ਨੇ ਪਹਿਲਾਂ ਹੀ ਟ੍ਰੈਫਿਕ ਡਾਇਵਰਟ ਕਰਨ ਦੀ ਕੀਤੀ ਤਿਆਰੀ

ਧਰਨੇ ਨੂੰ ਦੇਖਦੇ ਹੋਏ ਪੁਲਸ-ਪ੍ਰਸ਼ਾਸਨ ਨੇ ਆਵਾਜਾਈ ਨੂੰ ਨਿਯੰਤਰਿਤ ਕਰਨ ਲਈ ਬਦਲਵੇਂ ਰਸਤਿਆਂ ਦਾ ਪ੍ਰਬੰਧ ਕੀਤਾ ਸੀ। ਰਿਪੋਰਟਾਂ ਅਨੁਸਾਰ ਕੁੱਝ ਪ੍ਰਮੁੱਖ ਰਸਤਿਆਂ ''ਤੇ ਟ੍ਰੈਫਿਕ ਨੂੰ ਡਾਇਵਰਟ ਕੀਤਾ ਗਿਆ ਅਤੇ ਲੋਕਾਂ ਨੂੰ ਬਦਲਵੇਂ ਮਾਰਗਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ। ਐਮਰਜੈਂਸੀ ਸੇਵਾਵਾਂ ਨਾਲ ਜੁੜੇ ਵਾਹਨਾਂ ਲਈ ਵੀ ਲਾਂਘਾ ਰੱਖਣ ਦੀ ਗੱਲ ਕਹੀ ਗਈ। ਇਸ ਦੇ ਬਾਵਜੂਦ ਪ੍ਰਦਰਸ਼ਨ ਵਾਲੀ ਥਾਂ ਦੇ ਆਲੇ ਦੁਆਲੇਭਾਰੀ ਟ੍ਰੈਫਿਕ ਦਬਾਅ ਬਣਿਆ ਰਿਹਾ।

ਪੁਲਸ ਸਾਹਮਣੇ ਮੁਲਜ਼ਮ ਤੱਕ ਪਹੁੰਚਣ ਦੀ ਚੁਣੌਤੀ

ਮਾਮਲਾ ਦਰਜ ਹੋਣ ਤੋਂ ਬਾਅਦ ਹੁਣ ਪੁਲਸ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਅਣਪਛਾਤੇ ਮੁਲਜ਼ਮ ਦੀ ਪਛਾਣ ਅਤੇ ਗ੍ਰਿਫ਼ਤਾਰੀ ਦੀ ਹੈ। ਥਾਣਾ ਮੁਖੀ ਜਸਵੀਰ ਸਿੰਘ ਅਨੁਸਾਰ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਘਟਨਾ ਸਥਾਨ ਦੇ ਆਸ-ਪਾਸ ਉਪਲਬਧ ਕੈਮਰਿਆਂ ਦੀ ਫੁਟੇਜ ਤੋਂ ਮੁਲਜ਼ਮ ਬਾਰੇ ਮਹੱਤਵਪੂਰਨ ਸੁਰਾਗ ਮਿਲ ਸਕਦਾ ਹੈ।

ਪ੍ਰਤਿਮਾ ਦੀ ਸੁਰੱਖਿਆ ਲਈ ਪੱਕੇ ਪ੍ਰਬੰਧਾਂ ਦੀ ਮੰਗ

ਦਲਿਤ ਸਮਾਜ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ ਦੁਆਲੇ ਤੁਰੰਤ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ। ਇਸ ਦੇ ਨਾਲ ਹੀ ਕੈਮਰਿਆਂ ਦੀ ਨਿਯਮਤ ਨਿਗਰਾਨੀ, ਯੋਗ ਰੋਸ਼ਨੀ ਪ੍ਰਬੰਧ ਅਤੇ ਲੋੜ ਅਨੁਸਾਰ ਪੁਲਸ ਗਸ਼ਤ ਦੀ ਵਿਵਸਥਾ ਵੀ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਸੁਰੱਖਿਆ ਵਿਵਸਥਾ ਮਜ਼ਬੂਤ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਦੁਹਰਾਏ ਜਾਣ ਦਾ ਖ਼ਦਸ਼ਾ ਬਣਿਆ ਰਹੇਗਾ।

  • Punjab
  • Ludhiana Bandh
  • Ludhiana Band

ਖੰਨਾ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ RAID! 55 ਨੌਜਵਾਨਾਂ ਨੂੰ ਮਿਲੀ ਅਜ਼ਾਦੀ

NEXT STORY

Stories You May Like

  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • bathinda chandigarh highway blocked markets did not open
    ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ ਮਾਨਸਾ ਜ਼ਿਲ੍ਹੇ ਦੇ ਤਾਜ਼ਾ ਹਾਲਾਤ
  • balochistan  teacher highway blockade
    ਬਲੋਚਿਸਤਾਨ 'ਚ ਅਧਿਆਪਕ ਦਾ ਕਤਲ ! ਗੁੱਸੇ 'ਚ ਸੜਕਾਂ 'ਤੇ ਉਤਰੇ ਲੋਕ, ਹਾਈਵੇਅ ਜਾਮ ਦੀ ਦਿੱਤੀ ਚਿਤਾਵਨੀ
  • body of woman found near flyover on hoshiarpur national highway
    ਹੁਸ਼ਿਆਰਪੁਰ ਨੈਸ਼ਨਲ ਹਾਈਵੇਅ 'ਤੇ ਫਲਾਈਓਵਰ ਕੋਲੋਂ ਮਿਲੀ 20 ਸਾਲਾ ਕੁੜੀ ਦੀ ਲਾਸ਼, ਗਲੇ 'ਤੇ ਕੱਟਣ ਦੇ ਨਿਸ਼ਾਨ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • youth shot in batala
    ਬਟਾਲਾ 'ਚ ਵਾਰਦਾਤ: ਨੈਸ਼ਨਲ ਹਾਈਵੇਅ 'ਤੇ ਨੌਜਵਾਨ ਦਾ ਕਤਲ
  • old kalka road remained completely closed during the   punjab bandh
    'ਪੰਜਾਬ ਬੰਦ' ਦੌਰਾਨ ਓਲਡ ਕਾਲਕਾ ਰੋਡ ਰਿਹਾ ਮੁਕੰਮਲ ਬੰਦ, ਜਾਮ 'ਚ ਫਸੀ ਸਕੂਲੀ ਬੱਸ
  • wife brutally beaten in ludhiana over dowry demands
    ਲੁਧਿਆਣਾ 'ਚ ਪਤੀ ਵੱਲੋਂ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ, CCTV ਵੀਡੀਓ ਵਾਇਰਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • long power cuts punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
  • punjab weather heavy rain storm alert
    ਪੰਜਾਬ 'ਚ 29, 30 ਨੂੰ ਪਵੇਗਾ ਮੀਂਹ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ ਅਲਰਟ
  • man posing as a police officer robs a migrant near nurpur adda
    ਜਲੰਧਰ : ਨਕਲੀ ਪੁਲਸ ਮੁਲਾਜ਼ਮ ਬਣ ਕੇ ਆਇਆ ਠੱਗ, ਦਿਨ-ਦਿਹਾੜੇ ਕਰ ਗਿਆ ਵੱਡਾ ਕਾਂਡ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
Trending
Ek Nazar
trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

incident with newlywed woman

ਪਾਕਿਸਤਾਨ 'ਚ ਨਵ-ਵਿਆਹੁਤਾ ਦਾ ਗੋਲੀ ਮਾਰ ਕੇ ਕਤਲ, ਵਿਆਹ ਦਾ ਪ੍ਰਸਤਾਵ ਠੁਕਰਾਉਣ...

former prime minister yasuo fukuda

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਓ ਫੁਕੁਦਾ ਨੇ 90 ਸਾਲ ਦੀ ਉਮਰ 'ਚ ਲਿਆ...

jasdeep singh jassi honoured

ਡਾ: ਜਸਦੀਪ ਸਿੰਘ ਜੱਸੀ  ‘ਚੈਂਪੀਅਨ ਆਫ਼ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’...

ballarat diwali mela

ਬੈਲਰੈਟ ਦੀਵਾਲੀ ਮੇਲੇ 'ਚ ਗਾਇਕੀ ਤੇ ਲੋਕ ਨਾਚਾਂ ਦਾ ਰੰਗ, ਨਾਮਵਰ ਸ਼ਖ਼ਸੀਅਤਾਂ ਨੇ...

love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • shiromani akali dal assembly elections
      ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
    • bdpo finned
      ਭਵਾਨੀਗੜ੍ਹ ਦੇ ਤਤਕਾਲੀ ਬੀ.ਡੀ.ਪੀ.ਓ-ਕਮ-ਸੂਚਨਾ ਅਧਿਕਾਰੀ ਨੂੰ 5 ਹਜ਼ਾਰ ਰੁਪਏ...
    • firing in sirhind
      ਸਰਹਿੰਦ ਜੀ.ਟੀ. ਰੋਡ ’ਤੇ ਦੁਕਾਨ ਬਾਹਰ ਖੜ੍ਹੀ ਬਲੈਰੋ ਗੱਡੀ ’ਤੇ ਚੱਲੀਆਂ ਗੋਲੀਆਂ
    • raid in punjab
      ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
    • punjab politics news
      ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਦੇ 2 ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ
    • rahul gandhi punjab rally
      ਪੰਜਾਬ ਵਿਚ 'ਹਿਸਾਬ ਮੰਗੋ ਰੈਲੀ' ਨਾਲ ਚੋਣ ਮੁਹਿੰਮ ਦਾ ਆਗਾਜ਼ ਕਰਨਗੇ ਰਾਹੁਲ ਗਾਂਧੀ
    • parvinder singh jhota update
      28 ਅਕਤੂਬਰ ਨੂੰ ਗੁਰਦੁਆਰਿਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਹੋਵੇਗੀ ਅਰਦਾਸ
    • long power cuts punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ ਲੰਬਾ Power Cut! ਬੁੱਧਵਾਰ ਨੂੰ ਵੀ...
    • kc venogopal in punjab
      ਪੰਜਾਬ 'ਚ ਨਸ਼ਿਆਂ ਤੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਚੋਣ ਲੜੇਗੀ ਕਾਂਗਰਸ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +