ਲੁਧਿਆਣਾ (ਵੈੱਬ ਡੈਸਕ, ਅਸ਼ੋਕ) : ਲੁਧਿਆਣਾ ਦੇ ਜਲੰਧਰ ਬਾਈਬਾਸ ਚੌਂਕ 'ਚ ਸਥਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਕਥਿਤ ਛੇੜਛਾੜ ਦੀ ਘਟਨਾ ਨੂੰ ਲੈ ਕੇ ਅੱਜ ਸ਼ਹਿਰ 'ਚ ਬੰਦ ਦਾ ਐਲਾਨ ਕੀਤਾ ਗਿਆ ਹੈ। ਦਲਿਤ ਭਾਈਚਾਰੇ ਵਲੋਂ ਜਲੰਧਰ ਬਾਈਪਾਸ ਚੌਂਕ 'ਚ ਜਲੰਧਰ-ਪਾਣੀਪਤ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ। ਚੌਂਕ ਨੂੰ ਸਾਰੇ ਪਾਸਿਓਂ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਟ੍ਰੈਫਿਕ ਜਾਮ ਲੱਗ ਗਿਆ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

ਆਮ ਜਨਤਾ ਨੂੰ ਭਾਰੀ ਟ੍ਰੈਫਿਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ਤੋਂ ਆਉਣ ਵਾਲੇ ਅਤੇ ਜਲੰਧਰ ਜਾ ਰਹੇ ਵਾਹਨਾਂ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਭਾਈਚਾਰੇ ਵਲੋਂ ਬੇਅਦਬੀ ਦੇ ਵਿਰੋਧ 'ਚ ਲੁਧਿਆਣਾ ਬੰਦ ਦੀ ਕਾਲ ਦਿੱਤੀ ਗਈ ਹੈ, ਜਿਸ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਵਲੋਂ ਜਲੰਧਰ ਬਾਈਪਾਸ ਚੌਂਕ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਬਿਜਲੀ ਦੇ ਲੰਬੇ ਕੱਟਾਂ ਤੋਂ ਮਿਲੀ ਰਾਹਤ, ਪਾਵਰਕਾਮ ਨੇ ਬਦਲੇ ਕਈ ਟਰਾਂਸਫਾਰਮਰ ਤੇ ਗਰਿੱਡ

ਮੌਕੇ 'ਤੇ ਐੱਸ. ਪੀ. ਨਾਰਥ ਕਿੱਕਰ ਸਿੰਘ ਭੁੱਲਰ ਨੇ ਕਿਹਾ ਕਿ ਪੂਰੀ ਸਥਿਤੀ ਸ਼ਾਂਤੀਪੂਰਨ ਅਤੇ ਕੰਟਰੋਲ 'ਚ ਹੈ। ਦੱਸਣਯੋਗ ਹੈ ਕਿ ਦਲਿਤ ਭਾਈਚਾਰੇ ਵਲੋਂ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰੇ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਭਾਈਚਾਰੇ ਵਲੋਂ ਬਾਬਾ ਸਾਹਿਬ ਦੀ ਮੂਰਤੀ ਅਤੇ ਆਸ-ਪਾਸ ਸਫ਼ਾਈ ਦਾ ਕੰਮ ਕੀਤਾ ਜਾ ਰਿਹਾ ਹੈ। ਬੰਦ ਦੇ ਸੱਦੇ ਨੂੰ ਲੈ ਕੇ ਸ਼ਹਿਰ 'ਚ ਸੁਰੱਖਿਆ ਅਤੇ ਆਵਾਜਾਈ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ
NEXT STORY