ਲੁਧਿਆਣਾ (ਨਰਿੰਦਰ) : ਜਿੱਥੇ ਅਕਾਲੀ ਦਲ ਵੱਲੋਂ ਅੱਜ ਖੇਤੀ ਐਕਟ ਦੇ ਵਿਰੋਧ 'ਚ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਥੇ ਹੀ ਅੱਜ ਕਾਂਗਰਸ ਵੱਲੋਂ ਲੁਧਿਆਣਾ ਦੇ ਭਾਜਪਾ ਦਫ਼ਤਰ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਭਾਜਪਾ ਦਫ਼ਤਰ ਤੇ ਟੰਗ ਦਿੱਤਾ ਗਿਆ, ਜਿਸ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਸ ਪੁੱਜੀ ਅਤੇ ਹਾਲਾਤਾਂ 'ਤੇ ਕਾਬੂ ਕੀਤਾ।
ਲੁਧਿਆਣਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੇ ਹੱਕ 'ਚ ਉਨ੍ਹਾਂ ਵੱਲੋਂ ਅਜਿਹਾ ਪ੍ਰਦਰਸ਼ਨ ਕੀਤਾ ਗਿਆ। ਮੌਕੇ 'ਤੇ ਪਹੁੰਚੇ ਏ. ਸੀ. ਪੀ. ਵਰਿਆਮ ਸਿੰਘ ਨੇ ਕਿਹਾ ਕਿ ਫ਼ਿਲਹਾਲ ਹਾਲਾਤ ਕਾਬੂ ਹੇਠ ਹੈ। ਲੁਧਿਆਣਾ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਕਿ ਅੱਜ ਕਿਸਾਨਾਂ ਦੇ ਹੱਕ ਦੇ 'ਚ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਯੂਥ ਕਾਂਗਰਸ ਪ੍ਰਧਾਨ ਵੱਲੋਂ ਬੀਤੇ ਦਿਨ ਦਿੱਲੀ 'ਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਧਰਨੇ ਲਾ ਕੇ ਹੁਣ ਸਿਰਫ ਡਰਾਮੇ ਕਰ ਰਿਹਾ ਹੈ, ਜਦੋਂ ਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਕੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਦਫ਼ਤਰ ਦੇ ਬਾਹਰ ਟੰਗਿਆ ਗਿਆ।
ਰਾਜੌਰੀ ’ਚ ਸ਼ਹੀਦ ਹੋਏ ਫ਼ੌਜੀ ਕਰਨੈਲ ਸਿੰਘ ਦੇ ਪਰਿਵਾਰ ਲਈ ਕੈਪਟਨ ਦਾ ਵੱਡਾ ਐਲਾਨ
NEXT STORY