ਤਰਨਤਾਰਨ (ਰਮਨ) - ਬੀਤੀ 30 ਅਗਸਤ ਜਨਮ ਅਸ਼ਟਮੀ ਦਿਹਾੜੇ ਮੌਕੇ ਥਾਣਾ ਸਿਟੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਇਕ ਅੱਤਵਾਦੀ ਨੂੰ ਚੀਨ ਦੇ ਬਣੇ 2 ਜ਼ਿੰਦਾ ਹੱਥਗੋਲਿਆਂ ਅਤੇ ਹੋਰ ਸਾਮਾਨ ਸਮੇਤ ਗ੍ਰਿਫ਼ਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਸੀ। ਇਹ ਹੱਥਗੋਲੇ ਪੰਜਾਬ ਨੂੰ ਦਹਿਲਾਉਣ ਲਈ ਵਰਤੇ ਜਾਣੇ ਸਨ। ਪੁਲਸ ਦੀ ਪੁੱਛਗਿੱਛ ’ਚ ਇਹ ਗੱਲ ਸਾਬਤ ਹੋ ਗਈ ਸੀ ਕਿ ਗ੍ਰਿਫ਼ਤਾਰ ਅੱਤਵਾਦੀ ਨੂੰ ਜਰਮਨੀ ’ਚ ਬੈਠੇ ਲੁਧਿਆਣਾ ਬੰਬ ਧਮਾਕੇ ਦੇ ਮਾਸਟਰਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਵਲੋਂ ਡਾਲਰਾਂ ਦੀ ਪੇਸ਼ਗੀ ਟਰਾਂਸਫਰ ਕਰ ਦਿੱਤੀ ਗਈ ਸੀ ਜਦਕਿ ਬਾਕੀ ਦੀ ਰਕਮ ਕੰਮ ਹੋਣ ਤੋਂ ਬਾਅਦ ਭੇਜੀ ਜਾਣ ਦਾ ਭਰੋਸਾ ਦਿੱਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਸਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ, ਜ਼ਿਲ੍ਹਾ ਤਰਨਤਾਰਨ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵਲੋਂ ਬੀਤੀ 30 ਅਗਸਤ ਦੀ ਰਾਤ ਅੰਮ੍ਰਿਤਸਰ-ਹਰੀਕੇ ਰੋਡ ਤੇ ਸਥਿਤ ਪਿੰਡ ਕੱਕਾ ਕੰਡਿਆਲਾ ਵਿਖੇ ਨਾਕਾਬਮਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਪਾਸੋਂ ਚੀਨ ਦੇ ਬਣੇ ਪੀ-86 ਮਾਰਕੇ ਦੇ 2 ਹੱਥਗੋਲੇ, 1300 ਰੁਪਏ ਦੀ ਭਾਰਤੀ ਕਰੰਸੀ, ਇਕ ਡਰਾਈਵਿੰਗ ਲਾਇਸੈਂਸ, ਇਕ ਆਧਾਰ ਕਾਰਡ, ਮੋਬਾਇਲ ਫੋਨ, ਇਕ ਮੋਟਰਸਾਈਕਲ ਬਰਾਮਦ ਕੀਤੇ ਗਏ ਸਨ। ਸਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਸੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਆਧਾਰਤ ਅੱਤਵਾਦੀ ਸੰਚਾਲਕਾਂ ਦੇ ਸੰਪਰਕ ’ਚ ਆਇਆ ਸੀ। ਉਨ੍ਹਾਂ ਨੇ ਉਸ ਨੂੰ ਹੋਰ ਕੱੜਪੰਥੀ ਬਣਾਇਆ ਅਤੇ ਪੰਜਾਬ ਨੂੰ ਦਹਿਲਾਉਣ ਲਈ ਅੱਤਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਪ੍ਰੇਰਿਤ ਕੀਤਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਮਲੋਟ ਦੇ ਪਿੰਡ ਈਨਾ ਖੇੜਾ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਨੌਜਵਾਨ ਗ੍ਰਿਫ਼ਤਾਰ
ਸਰੂਪ ਨੇ ਖੁਲਾਸਾ ਕੀਤਾ ਸੀ ਕਿ ਉਸ ਦੇ ਵਿਦੇਸੀ ਸੰਚਾਲਕਾਂ ਨੇ ਉਸ ਲਈ 2 ਹੱਥਗੋਲਿਆਂ ਦੀ ਖੇਪ ਦਾ ਪ੍ਰਬੰਧ ਕੀਤਾ ਹੈ, ਜਿਸ ਦੀ ਵਰਤੋਂ ਲਈ ਉਹ ਪਹਿਲਾਂ ਅੰਮ੍ਰਿਤਸਰ ਅਤੇ ਲੁਧਿਆਣਾ ’ਚ ਕੁਝ ਸੰਵੇਦਨਸ਼ੀਲ ਥਾਵਾਂ ਦੀ ਰੈਕੀ ਕਰ ਚੁੱਕਾ ਸੀ। ਪੁਲਸ ਜਾਂਚ ਦੌਰਾਨ ਮੁਲਜ਼ਮ ਦੇ ਮੋਬਾਇਲ ਫੋਨ ’ਚੋਂ ਉਸ ਦੇ ਵਿਦੇਸ਼ੀ ਸੰਚਾਲਕਾਂ ਵਲੋਂ ਹੱਥਗੋਲੇ ਨੂੰ ਸਫਲਤਾਪੂਰਵਕ ਵਿਸਫੋਟ ਕਰਨ ਸਬੰਧੀ ਇਕ ਵੀਡੀਓ ਬਰਾਮਦ ਕੀਤੀ ਗਈ ਸੀ। ਥਾਣਾ ਸਿਟੀ ਪੁਲਸ ਵਲੋਂ ਅਦਾਲਤ ਪਾਸੋਂ ਹਾਸਲ ਕੀਤੇ ਗਏ 7 ਦਿਨਾਂ ਰਿਮਾਂਡ ਦੌਰਾਨ ਕੀਤੀ ਬਾਰੀਕੀ ਨਾਲ ਪੁੱਛਗਿੱਛ ’ਚ ਇਹ ਗੱਲ ਸਾਬਤ ਹੋ ਗਈ ਸੀ ਕਿ ਜਰਮਨੀ ’ਚ ਬੈਠੇ ਲੁਧਿਆਣਾ ਬੰਬ ਧਮਾਕੇ ਦੇ ਮਾਸਟਰਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਸਰੂਪ ਸਿੰਘ ਨੂੰ ਨੈਸ਼ਨਲ ਹਾਈਵੇ-54 ’ਤੇ ਸਥਿਤ ਇਕ ਵੈਸਟਰਨ ਯੂਨੀਅਨ ਮਨੀ ਟਰਾਂਸਫਰ ਨੂੰ ਡਾਲਰ ਪੇਸ਼ਗੀ ਵਜੋਂ ਭੇਜੇ ਗਏ ਸਨ। ਬਾਕੀ ਦੀ ਰਕਮ ਧਮਾਕੇ ਕਰਨ ਤੋਂ ਬਾਅਦ ਭੇਜੀ ਜਾਣੀ ਸੀ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਜ਼ਿਕਰਯੋਗ ਹੈ ਕਿ ਬੀਤੀ 8 ਅਗਸਤ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਲੋਪੋਕੇ ਦੇ ਪਿੰਡ ਦੱਲੇਕੇ ਤੋਂ ਟਿਫਿਨ ਬੰਬ ਦੇ ਨਾਲ-ਨਾਲ ਉਪਰੋਕਤ ਮਾਰਕੇ ਨਾਲ ਮਿਲਦੇ-ਜੁਲਦੇ 5 ਹੱਥਗੋਲੇ ਬਰਾਮਦ ਕੀਤੇ ਸਨ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਵਲੋਂ 16 ਅਗਸਤ ਨੂੰ ਅੰਮ੍ਰਿਤਪਾਲ ਸਿੰਘ ਅਤੇ ਸ਼ੰਮੀ ਕੋਲੋਂ ਹੋਰ ਹਥਿਆਰਾਂ ਸਮੇਤ ਉਪਰੋਕਤ ਮਾਰਕੇ ਅਤੇ ਮਾਡਲ (ਪੀ-86) ਦੇ 2 ਹੱਥਗੋਲੇ ਬਰਾਮਦ ਕੀਤੇ ਗਏ ਸਨ। ਇਸੇ ਤਰ੍ਹਾਂ ਕਪੂਰਥਲਾ ਪੁਲਸ ਵਲੋਂ ਫਗਵਾੜਾ ਤੋਂ ਗੁਰਮੁਖ ਸਿੰਘ ਬਰਾੜ ਅਤੇ ਉਸ ਦੇ ਸਾਥੀ ਪਾਸੋਂ ਇਸੇ ਤਰਾਂ ਦੇ 2 ਜ਼ਿੰਦਾ ਹੱਥਗੋਲੇ, ਇਕ ਜ਼ਿੰਦਾ ਟਿਫਿਨ ਬੰਬ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਸੀ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ
ਇਹ ਸਾਰੀਆਂ ਖੇਪਾਂ ਸਰਹੱਦ ਪਾਰੋਂ ਅੱਤਵਾਦੀ ਸੰਗਠਨਾਂ ਵਲੋਂ ਪੰਜਾਬ ਵਿਚ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਭੇਜੀਆਂ ਜਾ ਰਹੀਆਂ ਸਨ। ਜ਼ਿਕਰਯੋਗ ਹੈ ਕਿ ਪੁਲਸ ਵਲੋਂ ਕੀਤੀ ਪੁੱਛਗਿੱਛ ’ਚ ਜਸਵਿੰਦਰ ਸਿੰਘ ਮੁਲਤਾਨੀ ਦਾ ਨਾਮ ਸਾਹਮਣੇ ਆਉਣ ਦੇ ਬਾਵਜੂਦ ਉਸ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜਸਵਿੰਦਰ ਸਿੰਘ ਮੁਲਤਾਨੀ ਨੂੰ ਬਰਾਮਦ ਕੀਤੇ ਗਏ ਬੰਬਾਂ ਮਾਮਲੇ ’ਚ ਨਾਮਜ਼ਦ ਨਹੀਂ ਕੀਤਾ ਗਿਆ, ਜਦਕਿ ਇਸ ਬਾਬਤ ਜਾਂਚ ਬਾਰੀਕੀ ਨਾਲ ਅੱਜ ਵੀ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਝੋਲਾਛਾਪ ਡਾਕਟਰ ਦੀ ਸ਼ਰਮਨਾਕ ਕਰਤੂਤ, ਗਲੀ 'ਚ ਖੇਡ ਰਹੀ 4 ਸਾਲਾ ਮਾਸੂਮ ਨਾਲ ਕੀਤਾ ਜਬਰ-ਜ਼ਿਨਾਹ
NEXT STORY