ਲੁਧਿਆਣਾ (ਰਾਜ) : ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ਦੇ ਬਾਥਰੂਮ ’ਚ ਹੋਏ ਬੰਬ ਧਮਾਕਾ ਕੇਸ ਦੀ ਜਾਂਚ ਐੱਨ. ਆਈ. ਏ. ਨੇ ਹੁਣ ਆਪਣੇ ਹੱਥਾਂ ਵਿਚ ਲੈ ਲਈ ਹੈ। ਐੱਨ. ਆਈ. ਏ. ਵੱਲੋਂ ਜਰਮਨ ’ਚ ਬੈਠੇ ਜਸਵਿੰਦਰ ਸਿੰਘ ਮੁਲਤਾਨੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਵੀ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਗ੍ਰਹਿ ਵਿਭਾਗ ਤੋਂ ਹੁਕਮ ਮਿਲਣ ਤੋਂ ਬਾਅਦ ਹੀ ਐੱਨ. ਆਈ. ਏ. ਨੇ ਇਹ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ 'ਚ ਵਿਧਾਨ ਸਭਾ ਚੋਣਾਂ 'ਤੇ ਟਿਕੀਆਂ ਪੂਰੇ ਪੰਜਾਬ ਦੀਆਂ ਨਜ਼ਰਾਂ, ਦਿਲਚਸਪ ਹੋਵੇਗਾ ਮੁਕਾਬਲਾ
ਅਸਲ ਵਿਚ ਬੰਬ ਧਮਾਕੇ ਦੀ ਸ਼ੁਰੂਆਤੀ ਜਾਂਚ ਵਿਚ ਇਹ ਸਾਹਮਣੇ ਆਇਆ ਸੀ ਕਿ ਖ਼ਾਲਿਸਤਾਨੀ ਅੱਤਵਾਦੀ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈ. ਐੱਸ .ਆਈ. ਦੇ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਵੱਡੀ ਸਾਜ਼ਿਸ਼ ਰਚ ਰਹੇ ਹਨ, ਜਿਸ ਦੇ ਤਹਿਤ ਹੀ ਲੁਧਿਆਣਾ ’ਚ ਬੰਬ ਧਮਾਕਾ ਕਰਵਾਇਆ ਗਿਆ ਹੈ ਤਾਂ ਕਿ ਪੰਜਾਬ ਵਿਚ ਅਸ਼ਾਂਤੀ ਪੈਦਾ ਹੋਵੇ। ਜਰਮਨ ’ਚ ਬੈਠਾ ਜਸਵਿੰਦਰ ਸਿੰਘ ਮੁਲਤਾਨੀ, ਜੋ ਕਿ ਸਿੱਖਸ ਫਾਰ ਜਸਟਿਸ ਦਾ ਸਰਗਰਮ ਮੈਂਬਰ ਹੈ ਅਤੇ ਬੰਬ ਧਮਾਕੇ ਵਿਚ ਕਿਤੇ ਨਾ ਕਿਤੇ ਉਸ ਦੀ ਮਿਲੀ-ਭੁਗਤ ਸਾਹਮਣੇ ਆ ਰਹੀ ਹੈ। ਇਸ ਲਈ ਐੱਨ. ਆਈ. ਏ. ਨੇ ਸਿੱਖਸ ਫਾਰ ਜਸਟਿਸ ਦੇ ਜਸਵਿੰਦਰ ਸਿੰਘ ਮੁਲਤਾਨੀ ਅਤੇ ਉਸ ਦੇ ਸਹਿਯੋਗੀਆਂ ’ਤੇ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਖੰਨਾ ਦੇ ਪਿੰਡ 'ਚ ਦਰਦਨਾਕ ਘਟਨਾ, 5 ਸਾਲਾ ਮਾਸੂਮ ਨੂੰ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
ਸੋਸ਼ਲ ਮੀਡੀਆ ਜ਼ਰੀਏ ਨੌਜਵਾਨਾਂ ਨੂੰ ਕੱਟੜਪੰਥੀ ਬਣਨ ਲਈ ਕਰਦੈ ਪ੍ਰੇਰਿਤ
ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਜਸਵਿੰਦਰ ਸਿੰਘ ਮੁਲਤਾਨੀ ਵੱਲੋਂ ਵਿਦੇਸ਼ਾਂ ਵਿਚ ਬੈਠੇ ਹਰ ਖ਼ਾਲਿਸਤਾਨੀ ਹਮਾਇਤੀਆਂ ਨਾਲ ਮਿਲ ਕੇ ਪੰਜਾਬ ਨੂੰ ਖ਼ਾਲਿਸਤਾਨ ਬਣਾਉਣ ਲਈ ਸੋਸ਼ਲ ਮੀਡੀਆ ਜ਼ਰੀਏ ਪ੍ਰਚਾਰ ਕਰ ਰਿਹਾ ਹੈ। ਉਹ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਭੜਕਾ ਕੇ ਕੱਟੜਪੰਥੀ ਬਣਨ ਲਈ ਪ੍ਰੇਰਦਾ ਹੈ। ਇਹ ਪੰਜਾਬ ’ਚ ਅੱਤਵਾਦ ਫਿਰ ਲਿਆਉਣ ਲਈ ਨਸ਼ਾ, ਹਥਿਆਰ, ਗੋਲਾ ਬਾਰੂਦ ਅਤੇ ਧਮਾਕਾਖੇਜ ਸਮੱਗਰੀ ਖਰੀਦਣ ਲਈ ਫੰਡਿੰਗ ਕਰਨ ’ਚ ਵੀ ਸ਼ਾਮਲ ਰਿਹਾ ਹੈ। ਇਸ ਤੋਂ ਇਲਾਵਾ ਮੁਲਤਾਨੀ ਮੁੰਬਈ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ’ਤੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਆਈ. ਐੱਸ. ਆਈ. ਦੇ ਮੈਂਬਰਾਂ ਨਾਲ ਵੀ ਸੰਪਰਕ ਵਿਚ ਰਿਹਾ ਹੈ।
ਇਹ ਵੀ ਪੜ੍ਹੋ : ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਾਂਡਾ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਨੂੰਹ ਨੇ ਬਾਹਰੋਂ ਬੰਦੇ ਮੰਗਵਾ ਕੇ ਸੱਸ-ਸਹੁਰੇ ਨੂੰ ਜ਼ਿੰਦਾ ਸਾੜਿਆ
NEXT STORY