ਲੁਧਿਆਣਾ (ਗੌਤਮ)- ਬ੍ਰੇਕਅੱਪ ਹੋਣ ਤੋਂ ਬਾਅਦ ਲੜਕੀ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਸਰੀਰਿਕ ਸਬੰਧ ਬਣਾਉਣ ਦੇ ਦੋਸ਼ ਵਿਚ ਥਾਣਾ ਹੈਬੋਵਾਲ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਹੈਬੋਵਾਲ ਕਲਾਂ ਦੀ ਰਹਿਣ ਵਾਲੀ ਲੜਕੀ ਦੇ ਬਿਆਨ ’ਤੇ ਫਿਰੋਜ਼ਪੁਰ ਦੇ ਰਹਿਣ ਵਾਲੇ ਰਾਜੀਵ ਆਹੂਜਾ ਉਰਫ਼ ਡਾਕਟਰ ਰਵੀ ਖਿਲਾਫ਼ ਕਾਰਵਾਈ ਕੀਤੀ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਲੜਕੀ ਨੇ ਦੱਸਿਆ ਕਿ ਉਹ ਬੁਟੀਕ ਦਾ ਕੰਮ ਕਰਦੀ ਹੈ ਉਸਦੀ ਦੋਸਤੀ ਉਕਤ ਰਾਜੀਵ ਆਹੂਜਾ ਨਾਲ ਸੀ। ਕੁਝ ਸਮਾਂ ਪਹਿਲਾਂ ਉਸ ਦੇ ਨਾਲ ਬ੍ਰੇਕਅੱਪ ਹੋ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ
ਉਸ ਨੇ ਦੱਸਿਆ ਕਿ ਰਾਜੀਵ ਆਹੂਜਾ ਉਸ ਨੂੰ ਵਾਰ-ਵਾਰ ਫ਼ੋਨ ਕਰਕੇ ਪ੍ਰੇਸ਼ਾਨ ਕਰ ਰਿਹਾ ਸੀ, ਉਹ ਉਸ ਨੂੰ ਕਈ ਵਾਰ ਅਜਿਹਾ ਕਰਨ ਤੋਂ ਰੋਕਦੀ ਸੀ। 3 ਸਤੰਬਰ ਦੀ ਰਾਤ ਨੂੰ ਲਗਭਗ 11 ਵਜੇ, ਰਾਜੀਵ ਨੇ ਉਸਦਾ ਗੇਟ ਖੜਕਾਇਆ। ਜਦੋਂ ਉਸ ਨੇ ਗੇਟ ਖੋਲ੍ਹਿਆ, ਤਾਂ ਉਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਮਨ੍ਹਾ ਕਰਨ ’ਤੇ ਉਕਤ ਮੁਲਜ਼ਮ ਉਸ ਦੀ ਬਾਂਹ ਫੜ ਕੇ ਕਮਰੇ ਵਿਚ ਲੈ ਗਿਆ ਅਤੇ ਚਾਕੂ ਵਰਗੀ ਚੀਜ਼ ਨਾਲ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਉਸਦੀ ਮਰਜ਼ੀ ਤੋਂ ਬਿਨਾਂ ਉਸਦੇ ਨਾਲ ਸਰੀਰਿਕ ਸਬੰਧ ਬਣਾਏ। ਮੁਲਜ਼ਮ ਉਸ ਨੂੰ ਬਾਅਦ ਵਿਚ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ। ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਤਲੁਜ ਦਰਿਆ 'ਤੇ ਲਾਡੋਵਾਲ ਦੇ ਧੁੱਸੀ ਬੰਨ੍ਹ ਨੂੰ ਹੋਇਆ ਨੁਕਸਾਨ!
NEXT STORY