ਲੁਧਿਆਣਾ (ਸਿਆਲ/ਰਾਜ): ਸਿਵਲ ਲਾਈਨ ਸਥਿਤ ਦੀਪਨਗਰ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇੱਥੋਂ ਦੀ ਇਕ ਪ੍ਰਸਿੱਧ ਹੌਜ਼ਰੀ ਯੂਨਿਟ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਪੂਰੀ ਤਿੰਨ ਮੰਜ਼ਿਲਾ ਇਮਾਰਤ ਅੱਗ ਦੀਆਂ ਲਪਟਾਂ ਦੀ ਲਪੇਟ ਵਿਚ ਆ ਗਈ। ਅਸਮਾਨ ਵਿਚ ਧੂਏਂ ਦਾ ਕਾਲਾ ਗੁਬਾਰ ਦੂਰ-ਦੂਰ ਤੱਕ ਨਜ਼ਰ ਆ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਅਨੁਸਾਰ, ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹੌਜ਼ਰੀ ਵਿਚ ਧਾਗਾ, ਕੱਪੜਾ ਅਤੇ ਤਿਆਰ ਮਾਲ ਹੋਣ ਕਾਰਨ ਅੱਗ ਨੇ ਤੇਜ਼ੀ ਨਾਲ ਪੂਰੀ ਇਮਾਰਤ ਨੂੰ ਆਪਣੀ ਗ੍ਰਿਫ਼ਤ ਵਿਚ ਲੈ ਲਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ। ਚੰਗੀ ਗੱਲ ਇਹ ਰਹੀ ਕਿ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ, ਪਰ ਪ੍ਰਾਪਰਟੀ ਦਾ ਕਾਫੀ ਨੁਕਸਾਨ ਹੋ ਚੁੱਕਾ ਹੈ ਤੇ ਨਾਲ ਹੀ ਲੱਖਾਂ ਰੁਪਏ ਦਾ ਮਾਲ ਵੀ ਸੜ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਜੱਦੋ-ਜਹਿਦ ਕਰ ਰਹੇ ਹਨ।
ਬੰਦ ਕਮਰੇ 'ਚ ਅੰਗੀਠੀ ਬਾਲਣਾ ਖ਼ਤਰਨਾਕ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
NEXT STORY