ਲੁਧਿਆਣਾ (ਵੈੱਬ ਡੈਸਕ): ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ਡਿਊਲ ਜਾਰੀ ਹੋ ਗਿਆ ਹੈ। ਇਸ ਸੀਟ 'ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਲਈ ਕੱਲ੍ਹ ਤੋਂ ਨਾਮਜ਼ਦਗੀਆਂ ਦਾ ਦੌਰ ਸ਼ੁਰੂ ਹੋ ਜਾਵੇਗਾ। ਭਾਰਤੀ ਚੋਣ ਕਮਿਸ਼ਨ ਵੱਲੋਂ 4 ਸੂਬਿਆਂ ਦੀਆਂ 5 ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿਚ ਲੁਧਿਆਣਾ ਪੱਛਮੀ ਸੀਟ ਵੀ ਸ਼ਾਮਲ ਹੈ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ 'ਚ ਵਾਧੇ ਦੀ ਤਿਆਰੀ! ਹਰ ਮਹੀਨੇ ਮਿਲਣਗੇ 2500 ਰੁਪਏ
ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 2 ਜੂਨ ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ 5 ਜੂਨ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਇਨ੍ਹਾਂ ਸੀਟਾਂ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਕੀਤੀ ਜਾਵੇਗੀ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਇਨ੍ਹਾਂ ਖਾਲੀ ਸੀਟਾਂ ਲਈ ਜ਼ਿਮਨੀ ਚੋਣ ਦੀ ਪੂਰੀ ਪ੍ਰਕਿਰਿਆ 25 ਜੂਨ ਤੱਕ ਪੂਰੀ ਕਰ ਲਈ ਜਾਵੇਗੀ। ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਉੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਲਓ ਜੀ! ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ
ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਮਗਰੋਂ ਖ਼ਾਲੀ ਹੋ ਗਈ ਸੀ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇੱਥੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ, ਉੱਥੇ ਹੀ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰੀ ਕੀਤੀ ਗੱਡੀ ਜਾਅਲੀ ਨੰਬਰ ਲਗਾ ਕੇ ਚਲਾਉਂਦਾ ਕਾਬੂ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
NEXT STORY