ਲੁਧਿਆਣਾ (ਹਿਤੇਸ਼)– ਭਾਵੇਂਕਿ ਚੋਣ ਕਮਿਸ਼ਨ ਵਲੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਬਾਅਦ ਖਾਲੀ ਹੋਈ ਲੁਧਿਆਣਾ ਵੈਸਟ ਦੀ ਸੀਟ ’ਤੇ ਉਪ ਚੋਣ ਦੇ ਲਈ ਹੁਣ ਤੱਕ ਸ਼ੈਡਿਊਲ ਜਾਰੀ ਨਹੀਂ ਕੀਤਾ ਗਿਆ, ਪਰ ਆਮ ਆਦਮੀ ਪਾਰਟੀ ਵਲੋਂ ਰਾਜਸਭਾ ਸੰਸਦ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਮਹਾਨਗਰ ਦੀ ਸਿਆਸਤ ਕਾਫੀ ਜ਼ਿਆਦਾ ਗਰਮਾ ਗਈ ਹੈ। ਇਸ ਮਗਰੋਂ ਉਮੀਦਵਾਰਾਂ ਦੀ ਘੋਸ਼ਣਾ ਨੂੰ ਲੈ ਕੇ ਦੂਜੀਆਂ ਪਾਰਟੀਆਂ ਦੇ ਅਗਲੇ ਕਦਮ ਵੱਲ ਨਜ਼ਰਾਂ ਲੱਗੀਆਂ ਹੋਈਆਂ ਹਨ।
ਜਿਥੋਂ ਤੱਕ ਕਾਂਗਰਸ ਦਾ ਸਵਾਲ ਹੈ, ਉਸ ਵਿਚ ਮੁੱਖ ਤੌਰ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਮ ਸਾਹਮਣੇ ਆ ਰਿਹਾ ਹੈ। ਇਸੇ ਤਰ੍ਹਾਂ ਭਾਜਪਾ ਵਲੋਂ ਵੀ ਉਮੀਦਵਾਰ ਦਾ ਨਾਮ ਫਾਈਨਲ ਕਰਨ ਨੂੰ ਲੈ ਕੇ ਮੰਥਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਸਰਕਾਰੀ ਸਕੂਲਾਂ ਲਈ ਪੰਜਾਬ ਪ੍ਰਸ਼ਾਸਨ ਦਾ ਵੱਡਾ ਕਦਮ, ਅਧਿਕਾਰੀਆਂ ਨੂੰ ਜਾਰੀ ਹੋ ਗਏ ਨਿਰਦੇਸ਼
ਇਸ ਦੌਰਾਨ ਇਹ ਗੱਲ ਸਾਫ ਹੋ ਗਈ ਹੈ ਕਿ ਲੁਧਿਆਣਾ ਵੈਸਟ ਸੀਟ ਦੇ ਉਪ ਚੋਣ ਵਿਚ ਚੌਕੋਨਾ ਮੁਕਾਬਲਾ ਹੋਵੇਗਾ ਕਿਉਂਕਿ ਅਕਾਲੀ ਦਲ ਵੀ ਉਮੀਦਵਾਰ ਉਤਾਰੇਗਾ। ਇਹ ਫੈਸਲਾ ਹਾਲ ਹੀ ਵਿਚ ਹੋਈ ਸੰਸਦੀ ਬੋਰਡ ਦੀ ਮੀਟਿੰਗ ਵਿਚ ਕੀਤਾ ਗਿਆ ਹੈ।
ਭਲਾ ਹੀ ਪੰਜਾਬ ਵਿਚ ਹੋਈਆਂ ਪਹਿਲੀਆਂ ਕੁਝ ਉਪ ਚੋਣਾਂ ਦੇ ਦੌਰਾਨ ਅਕਾਲੀ ਦਲ ਵਲੋਂ ਉਮੀਦਵਾਰ ਖੜ੍ਹੇ ਨਹੀਂ ਕੀਤੇ ਗਏ ਸੀ, ਪਰ ਹੁਣ ਪਾਰਟੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਵਲੋਂ ਉਪ ਚੋਣ ਦੇ ਲਈ ਸ਼ੈਡਿਊਲ ਜਾਰੀ ਕਰਨ ਦੇ ਬਾਅਦ ਹੀ ਅਕਾਲੀ ਦਲ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡੱਲੇਵਾਲ ਦੇ ਮਰਨ ਵਰਤ ਦੇ 100ਵੇਂ ਦਿਨ ਦੇ ਮੱਦੇਨਜ਼ਰ ਕਿਸਾਨਾਂ ਨੇ 5 ਮਾਰਚ ਨੂੰ ਲੈ ਕੇ ਕਰ'ਤਾ ਵੱਡਾ ਐਲਾਨ
NEXT STORY