ਲੁਧਿਆਣਾ (ਤਰੁਣ): ਸਮਰਾਲਾ ਚੌਕ ਦਾਦਾ ਮੋਟਰਸ ਨੇੜੇ ਅੱਜ ਸਵੇਰੇ ਇਕ ਮਹਿੰਦਰਾ ਕਾਰ ਬੇਕਾਬੂ ਹੋ ਕੇ ਟੋਏ ਵਿਚ ਜਾ ਡਿੱਗੀ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਦੇ 6 ਘੰਟੇ ਬਾਅਦ ਥਾਣਾ ਦਰੇਸੀ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕ੍ਰੇਨ ਮੰਗਵਾਈ, ਜਿਸ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ। ਹਾਦਸੇ ਵੇਲੇ ਕਾਰ ਵਿਚ 4 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 2 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਉੱਥੇ ਹੀ ਹਾਦਸੇ ਮਗਰੋਂ ਲੋਕਾਂ ਵਿਚ ਸਰਕਾਰ ਦੇ ਖ਼ਿਲਾਫ਼ ਰੋਸ ਨਜ਼ਰ ਆਇਆ। ਉਨ੍ਹਾਂ ਕਿਹਾ ਕਿ ਸੜਕ ਬਣਾਉਣ ਦਾ ਕੰਮ ਬਿਨਾ ਸਾਵਧਾਨੀ ਦੇ ਕੀਤਾ ਜਾ ਰਿਹਾ ਹੈ। ਸੰਘਣੀ ਧੁੰਦ ਹੋਣ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਕਿਸੇ ਰਿਫਲੈਕਟਰ ਜਾਂ ਸਾਵਧਾਨੀ ਸੂਚਕ ਦੀ ਵਰਤੋਂ ਨਹੀਂ ਕੀਤੀ ਗਈ। ਮੌਕੇ 'ਤੇ ਥਾਣਾ ਦਰੇਸੀ ਦੇ ਮੁਖੀ ਇੰਸਪੈਕਟਰ ਅਵਤਾਰ ਸਿੰਘ ਦਾ ਕਹਿਣਾ ਹੈ ਕਿ ਧੁੰਦ ਕਾਰਨ ਇਹ ਹਾਦਸਾ ਵਾਪਰਿਆ ਹੈ। ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਸ ਨੇ ਕ੍ਰੇਨ ਦੀ ਮਦਦ ਨਾਲ ਕਾਰ ਨੂੰ ਟੋਏ ਵਿਚੋਂ ਕੱਢ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਸ਼ਿਵ ਸੈਨਾ ਪ੍ਰਧਾਨ ਦੇ ਘਰ 'ਤੇ ਤਾਬੜਤੋੜ ਫਾਇਰਿੰਗ
NEXT STORY