ਲੁਧਿਆਣਾ (ਹਿਤੇਸ਼): ਆਪਣੀਆਂ ਰੇਹੜੀਆਂ ਦੇ ਆਲੇ-ਦੁਆਲੇ ਸਫਾਈ ਰੱਖਣ ਵਿਚ ਅਸਫਲ ਰਹਿਣ ਵਾਲੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਨਗਰ ਨਿਗਮ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 95 ਰੇਹੜੀ-ਫੜ੍ਹੀ ਵਾਲਿਆਂ ਨੂੰ ਆਪਣੀਆਂ ਰੇਹੜੀਆਂ ਦੇ ਆਲੇ-ਦੁਆਲੇ ਕੂੜਾ ਸੁੱਟਣ ਅਤੇ ਕੂੜੇਦਾਨ/ਡਸਟਬਿਨ ਨਾ ਰੱਖਣ ਲਈ ਚਲਾਨ ਜਾਰੀ ਕੀਤੇ। ਇਸ ਮਹੀਨੇ ਦੇ ਸ਼ੁਰੂ ਵਿੱਚ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਇੱਕ ਆਦੇਸ਼ ਜਾਰੀ ਕੀਤਾ ਸੀ ਜਿਸ ਵਿੱਚ ਰੇਹੜੀ-ਫੜ੍ਹੀ ਵਾਲਿਆਂ ਨੂੰ ਆਪਣੀਆਂ ਰੇਹੜੀਆਂ ਦੇ ਆਲੇ-ਦੁਆਲੇ ਕੂੜਾਦਾਨ/ਰਿਸੈਪਟਕਲ ਅਤੇ ਸਫਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਨਹੀਂ ਤਾਂ ਉਲੰਘਣਾ ਕਰਨ ਵਾਲਿਆਂ ਵਿਰੁੱਧ 2000 ਰੁਪਏ ਤੱਕ ਦਾ ਚਲਾਨ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ ਵੀ ਦਰਜ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਰੇਹੜੀ-ਫੜ੍ਹੀ ਵਾਲਿਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਰਾਤ ਨੂੰ ਆਪਣੀਆਂ ਰੇਹੜੀਆਂ ਨੂੰ ਬੰਦ ਕਰਨ ਤੋਂ ਬਾਅਦ ਕੂੜੇ ਨੂੰ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਜਾਂ ਨਿਰਧਾਰਤ ਥਾਵਾਂ (ਟ੍ਰਾਂਸਫਰ ਸਟੇਸ਼ਨਾਂ) 'ਤੇ ਸੁੱਟਣ। ਰੇਹੜੀ-ਫੜ੍ਹੀ ਵਾਲਿਆਂ ਨੂੰ ਕੂੜਾ ਸਾੜਨ, ਥੁੱਕਣ, ਜਨਤਕ ਥਾਵਾਂ 'ਤੇ ਪਿਸ਼ਾਬ ਕਰਨ ਜਾਂ ਆਪਣੇ ਸਟਾਲਾਂ 'ਤੇ ਪਾਬੰਦੀਸ਼ੁਦਾ ਸਿੰਗਲ-ਯੂਜ਼ ਪਲਾਸਟਿਕ ਵਸਤੂਆਂ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।
ਇਨ੍ਹਾਂ ਹੁਕਮਾਂ 'ਤੇ ਕਾਰਵਾਈ ਕਰਦੇ ਹੋਏ, ਨਗਰ ਨਿਗਮ ਦੇ ਚਾਰੇ ਜ਼ੋਨਾਂ ਦੀਆਂ ਸਿਹਤ ਅਤੇ ਤਹਿਬਾਜ਼ਾਰੀ ਟੀਮਾਂ ਨੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਚਲਾਈ ਅਤੇ 95 ਚਲਾਨ ਜਾਰੀ ਕੀਤੇ। ਇਨ੍ਹਾਂ ਵਿਚੋਂ ਜ਼ੋਨ ਏ ਅਧੀਨ ਆਉਂਦੇ ਇਲਾਕਿਆਂ ਵਿਚ 10, ਜ਼ੋਨ ਬੀ ਅਧੀਨ ਆਉਂਦੇ ਇਲਾਕਿਆਂ ਵਿਚ 20, ਜ਼ੋਨ ਸੀ ਵਿਚ 23 ਅਤੇ ਨਗਰ ਨਿਗਮ ਦੇ ਜ਼ੋਨ ਡੀ ਅਧੀਨ ਆਉਂਦੇ ਇਲਾਕਿਆਂ ਵਿਚ 42 ਚਲਾਨ ਜਾਰੀ ਕੀਤੇ ਗਏ। ਇਹ ਚਲਾਨ ਦੁੱਗਰੀ, ਮਲਹਾਰ ਰੋਡ, ਡੰਡੀ ਸਵਾਮੀ ਚੌਕ, ਲੋਧੀ ਕਲੱਬ ਰੋਡ, ਗਿੱਲ ਰੋਡ, ਗਿਆਸਪੁਰਾ, ਕੁਆਲਿਟੀ ਚੌਕ, ਪੁਰਾਣੀ ਸਬਜ਼ੀ ਮੰਡੀ, ਸਲੇਮ ਟਾਬਰੀ, ਜਨਕਪੁਰੀ, ਮੈਟਰੋ ਰੋਡ, ਜਮਾਲਪੁਰ, ਤਾਜਪੁਰ ਰੋਡ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਰੇਹੜੀ-ਫੜ੍ਹੀ ਵਾਲਿਆਂ ਨੂੰ ਜਾਰੀ ਕੀਤੇ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 2,70,000 ਲਾਭਪਾਤਰੀਆਂ ਲਈ ਵੱਡੀ ਖ਼ਬਰ! ਕੁਝ ਹੀ ਦਿਨਾਂ ਵਿਚ...
ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਵਿਰੁੱਧ ਵੀ ਕੱਟੇ ਚਲਾਨ
ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਇਹ ਹੁਕਮ ਸ਼ਹਿਰ ਭਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਜਿੱਥੇ ਨਗਰ ਨਿਗਮ ਸਫਾਈ ਨੂੰ ਯਕੀਨੀ ਬਣਾਉਣ ਲਈ ਨਿਯਮਤ ਯਤਨ ਕਰ ਰਿਹਾ ਹੈ, ਉੱਥੇ ਹੀ ਰੇਹੜੀ-ਫੜ੍ਹੀ ਵਾਲਿਆਂ ਅਤੇ ਨਿਵਾਸੀਆਂ ਨੂੰ ਵੀ ਇਸ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਿਹਤ ਅਤੇ ਤਹਿਬਾਜ਼ਾਰੀ ਟੀਮਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੇਹੜੀਆਂ ਦੇ ਆਲੇ-ਦੁਆਲੇ ਸਫਾਈ ਰੱਖਣ ਵਿੱਚ ਅਸਫਲ ਰਹਿਣ ਵਾਲੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਨਿਯਮਤ ਮੁਹਿੰਮ ਚਲਾਉਣ। ਜੇਕਰ ਲੋੜ ਪਈ ਤਾਂ, ਵਾਰ-ਵਾਰ ਉਲੰਘਣਾ ਕਰਨ 'ਤੇ ਰੇਹੜੀ-ਫੜ੍ਹੀ ਵਾਲਿਆਂ ਵਿਰੁੱਧ ਭਾਰਤੀ ਨਿਆਏ ਸੰਹਿਤਾ (ਬੀ.ਐਨ.ਐਸ) ਦੀਆਂ ਢੁਕਵੀਆਂ ਧਾਰਾਵਾਂ ਤਹਿਤ ਐੱਫ.ਆਈ.ਆਰ ਵੀ ਦਰਜ ਕੀਤੀਆਂ ਜਾਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਨੇ ਵੱਡੇ ਪੱਧਰ 'ਤੇ ਅਫਸਰਾਂ ਤੇ ਮੁਲਾਜ਼ਮਾਂ ਦੇ ਕੀਤੇ ਤਬਾਦਲੇ
NEXT STORY