ਲੁਧਿਆਣਾ (ਗਣੇਸ਼): ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਤਿਉਹਾਰਾਂ ਦੇ ਮੌਕੇ ‘ਤੇ ਲੋਕਾਂ ਦੀ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਲਈ ਵਿਸ਼ੇਸ਼ ਸੁਰੱਖਿਆ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਏ.ਡੀ.ਸੀ.ਪੀ. ਜ਼ੋਨ-3 ਦੇ ਅਧੀਨ ਆਉਂਦੇ ਥਾਣਿਆਂ ਵੱਲੋਂ ਆਪਣੇ-ਆਪਣੇ ਇਲਾਕਿਆਂ ਵਿਚ ਸਪੈਸ਼ਲ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਪੁਲਸ ਪਾਰਟੀਆਂ ਵੱਲੋਂ ਸ਼ਹਿਰ ਦੇ ਮੁੱਖ ਰਸਤੇ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਗੱਡੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਖਾਸ ਤੌਰ ‘ਤੇ ਬਲੈਕ ਫਿਲਮਾਂ ਲਗਾਈਆਂ ਗੱਡੀਆਂ, ਹੂਟਰਾਂ ਅਤੇ ਅਣ-ਅਧਿਕਾਰਤ ਲਾਈਟਾਂ ਵਾਲੇ ਵਾਹਨਾਂ ਦੀ ਜਾਂਚ ਕਰਕੇ ਚਲਾਣ ਕੀਤੇ ਗਏ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਸਾਬਕਾ ਸਰਪੰਚ ਦਾ ਗੋਲ਼ੀ ਮਾਰ ਕੇ ਕਤਲ
ਇਸ ਦੌਰਾਨ ਲੋਕਾਂ ਨੂੰ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਦਾ ਉਦੇਸ਼ ਸ਼ਹਿਰ ਵਿਚ ਅਪਰਾਧਿਕ ਗਤੀਵਿਧੀਆਂ ‘ਤੇ ਨੱਥ ਪਾਉਣਾ, ਤਿਉਹਾਰਾਂ ਦੌਰਾਨ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਕਮਿਸ਼ਨਰੇਟ ਪੁਲਸ ਵੱਲੋਂ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਿਯਮਿਤ ਤੌਰ ‘ਤੇ ਜਾਰੀ ਰੱਖੀਆਂ ਜਾਣਗੀਆਂ ਤਾਂ ਜੋ ਸ਼ਹਿਰ ਵਿਚ ਅਮਨ-ਚੈਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਕਦਮ, ਦੋ ਸਾਲਾਂ ਵਿਚ ਡਰਾਈਵਿੰਗ...
NEXT STORY