ਲੁਧਿਆਣਾ (ਰਾਜ) : ਲੁਧਿਆਣਾ ਦੇ ਕਮਿਸ਼ਨਰ ਦਫ਼ਤਰ ਸਾਹਮਣੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਜਨਾਨੀ ਨੇ ਖ਼ੁਦ 'ਤੇ ਪੈਟਰੋਲ ਛਿੜਕ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਲੋਕਾਂ ਨੇ ਤੁਰੰਤ ਜਨਾਨੀ ਨੂੰ ਅਜਿਹਾ ਕਰਨ ਤੋਂ ਰੋਕਿਆ। ਪੀੜਤਾ ਦੇ ਪਤੀ ਨੇ ਇਸ ਮੌਕੇ ਥਾਣਾ ਮਿਹਰਬਾਨ ਦੀ ਪੁਲਸ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਉਕਤ ਥਾਣੇ 'ਚ ਲੜਾਈ-ਝਗੜੇ ਨੂੰ ਲੈ ਕੇ ਕੇਸ ਚੱਲ ਰਿਹਾ ਹੈ ਅਤੇ ਪੁਲਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।
ਉਸ ਨੇ ਦੋਸ਼ ਲਾਇਆ ਕਿ ਪੁਲਸ ਦੂਜੀ ਧਿਰ ਕੋਲੋਂ ਪੈਸੇ ਖਾ ਕੇ ਉਨ੍ਹਾਂ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਕਾਰਨ ਉਹ ਦੁਖ਼ੀ ਹਨ। ਇਸ ਪਰੇਸ਼ਾਨੀ ਦੇ ਕਾਰਨ ਹੀ ਉਹ ਕਮਿਸ਼ਨਰ ਦਫ਼ਤਰ 'ਚ ਆਪਣੀ ਗੁਹਾਰ ਲੈ ਕੇ ਆਏ ਸਨ ਪਰ ਕਮਿਸ਼ਨਰ ਸਾਹਿਬ ਕਿਸੇ ਮੀਟਿੰਗ 'ਚ ਰੁੱਝੇ ਹੋਏ ਸਨ, ਜਿਸ ਕਾਰਨ ਉਸ ਦੀ ਪਤਨੀ ਨੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ।
ਨਾਜਾਇਜ਼ ਕਬਜ਼ੇ ਢਾਹੁਣ ਗਏ ਐਕਸੀਅਨ, ਹੈੱਡ ਡਰਾਫਟਸਮੈਨ ਤੇ ਹੋਰਨਾਂ ਕਰਮਚਾਰੀਆਂ ’ਤੇ ਜਾਨਲੇਵਾ ਹਮਲਾ
NEXT STORY