ਲੁਧਿਆਣਾ, (ਸਹਿਗਲ)- ਕੋਰੋਨਾ ਮਹਾਮਾਰੀ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ’ਚ ਕੁਝ ਕਮੀ ਆਈ ਹੈ ਪਰ ਖਤਰਾ ਅਜੇ ਟਲਿਆ ਨਹੀਂ ਹੈ ਕਿਉਂਕਿ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਕੋਈ ਕਮੀ ਨਹੀਂ ਆਈ ਹੈ। ਅਜਿਹੇ ’ਚ ਇਸ ਮਹਾਮਾਰੀ ਦੀ ਅਣਦੇਖੀ ਕਰਨਾ ਭਾਰੀ ਪੈ ਸਕਦਾ ਹੈ। ਮਹਾਨਗਰ ਦੇ ਹਸਪਤਾਲਾਂ ’ਚ ਅੱਜ ਕੋਰੋਨਾ ਵਾਇਰਸ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 82 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਮਰੀਜ਼ਾਂ ’ਚ 62 ਮਰੀਜ਼ ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 20 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਸਿਹਤ ਅਧਿਕਾਰੀਆਂ ਮੁਤਾਬਕ ਜਿਨ੍ਹਾਂ 6 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚ 3 ਜ਼ਿਲੇ ਦੇ ਰਹਿਣ ਵਾਲੇ ਸਨ, ਜਦੋਂਕਿ ਇਕ-ਇਕ ਮਰੀਜ਼ ਬਰਨਾਲਾ, ਮਾਨਸਾ ਅਤੇ ਮੋਗਾ ਦੇ ਰਹਿਣ ਵਾਲੇ ਸਨ। ਮਹਾਨਗਰ ’ਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 23729 ਹੋ ਗਈ ਹੈ। ਇਨ੍ਹਾਂ ’ਚੋਂ 988 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 3426 ਪਾਜ਼ੇਟਿਵ ਮਰੀਜ਼ ਅਜਿਹੇ ਵੀ ਸਾਹਮਣੇ ਆਏ ਹਨ, ਜੋ ਦੂਜੇ ਜ਼ਿਲਿਆਂ ਜਾਂ ਸੂਬਿਆਂ ਤੋਂ ਇਲਾਜ ਲਈ ਸਥਾਨਕ ਹਸਪਤਾਲਾਂ ’ਚ ਭਰਤੀ ਹੋਏ। ਇਨ੍ਹਾਂ ’ਚੋਂ 403 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਮੁਤਾਬਕ ਕੋਰੋਨਾ ਨਾਲ 22105 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲੇ ’ਚ 696 ਐਕਟਿਵ ਮਰੀਜ਼ ਰਹਿ ਗਏ ਹਨ। ਸਿਵਲ ਸਰਜਨ ਮੁਤਾਬਕ ਅੱਜ ਦੇ ਪਾਜ਼ੇਟਿਵ ਮਰੀਜ਼ਾਂ ’ਚ 7 ਅੰਡਰ ਟ੍ਰਾਇਲ ਅਤੇ ਇਕ ਹੈਲਥ ਕੇਅਰ ਵਰਕਰ ਵੀ ਸ਼ਾਮਲ ਹੈ।
148 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ
ਸਿਹਤ ਵਿਭਾਗ ਨੇ ਅੱਜ 172 ਮਰੀਜ਼ਾਂ ਦੀ ਸਕ੍ਰੀਨਿੰਗ ਕਰਨ ਉਪਰੰਤ 148 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਹੈ। ਹੁਣ ਤੱਕ 52753 ਵਿਅਕਤੀਆਂ ਨੂੰ ਹੋਮ ਕੁਆਰੰਟਾਈਨ ’ਚ ਭੇਜਿਆ ਜਾ ਚੁੱਕਾ ਹੈ। ਮੌਜੂਦਾ ਸਮੇਂ ’ਚ 2709 ਮਰੀਜ਼ ਹੋਮ ਕੁਆਰੰਟਾਈਨ ’ਚ ਰਹਿ ਰਹੇ ਹਨ।
ਹੋਮ ਆਈਸੋਲੇਸ਼ਨ ’ਚ ਮਰੀਜ਼ਾਂ ਦੀ ਗਿਣਤੀ 619 ਹੋਈ
ਸਿਹਤ ਵਿਭਾਗ ਵੱਲੋਂ ਕੇਂਦਰੀ ਸਿਹਤ ਮੰਤਰਾਲਾ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਕੋਰੋਨਾ ਵਾਇਰਸ ਦੇ ਮਾਇਲਡ ਅਤੇ ਅਸਿੰਪਟੋਮੈਟਿਕ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਰੱਖਿਆ ਜਾ ਰਿਹਾ ਹੈ। ਇਨ੍ਹਾ ਮਰੀਜ਼ਾਂ ਦੀ ਗਿਣਤੀ 619 ਦੱਸੀ ਜਾ ਰਹੀ ਹੈ, ਜਦੋਂਕਿ ਸਰਕਾਰੀ ਹਸਪਤਾਲਾਂ ’ਚ ਸਿਰਫ 18 ਮਰੀਜ਼ ਭਰਤੀ ਕੀਤੇ ਗਏ ਹਨ। ਨਿੱਜੀ ਹਸਪਤਾਲਾਂ ’ਚ 190 ਮਰੀਜ਼ ਜ਼ੇਰੇ ਇਲਾਜ ਹਨ।
10 ਮਰੀਜ਼ਾਂ ਦੀ ਹਾਲਤ ਗੰਭੀਰ
ਸਥਾਨਕ ਹਸਪਤਾਲਾਂ ’ਚ ਕੋਰੋਨਾ ਤੋਂ ਪੀੜਤ 10 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾਂਦੀ ਹੈ, ਜਿਨ੍ਹਾਂ ’ਚੋਂ 4 ਮਰੀਜ਼ ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 6 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
3474 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ
ਸਿਹਤ ਵਿਭਾਗ ਅਤੇ ਨਿੱਜੀ ਹਸਪਤਾਲਾਂ ਆਦਿ ਵੱਲੋਂ 3474 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚ 2854 ਸੈਂਪਲ ਸਿਹਤ ਵਿਭਾਗ ਵੱਲੋਂ, 620 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਲਏ ਗਏ ਹਨ, ਜਦੋਂਕਿ ਪਹਿਲਾਂ ਤੋਂ ਭੇਜੇ ਗਏ ਸੈਂਪਲਾਂ ’ਚੋਂ 2132 ਦੀ ਰਿਪੋਰਟ ਅਜੇ ਆਉਣੀ ਬਾਕੀ ਹੈ।
ਮ੍ਰਿਤਕ ਮਰੀਜ਼ਾਂ ਦਾ ਵੇਰਵਾ
ਇਲਾਕਾ ਉਮਰ/ਲਿੰਗ ਹਸਪਤਾਲ ਹੈਬੋਵਾਲ ਕਲਾਂ 40 ਪੁਰਸ਼, ਫੋਰਟਿਸ ਗਿਰਜਾ ਘਰ ਚੌਕ 77 ਪੁਰਸ਼, ਫੋਰਟਿਸਲਾਜਪਤ ਨਗਰ 72 ਪੁਰਸ਼, ਸੀ. ਐੱਮ. ਸੀ.।
ਬਠਿੰਡਾ ਜ਼ਿਲ੍ਹੇ 24 ਘੰਟਿਆਂ ਦੌਰਾਨ 60 ਹੋਰ ਕੋਰੋਨਾ ਪਾਜ਼ੇਟਿਵ
NEXT STORY