ਲੁਧਿਆਣਾ (ਹਿਤੇਸ਼): ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਵਿਚ 1258.80 ਕਰੋੜ ਦਾ ਬਜਟ ਬਿਨਾਂ ਕਿਸੇ ਚਰਚਾ ਤੋਂ ਪਾਸ ਕਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਦਿਆਂ ਹੀ ਮੇਅਰ ਨੇ ਸਰਬਸੰਮਤੀ ਨਾਲ ਬਜਟ ਪਾਸ ਕਰਨ ਦਾ ਐਲਾਨ ਕਰ ਦਿੱਤਾ।
ਕਾਂਗਰਸੀ ਕੌਂਸਲਰ ਇਸ ਦਾ ਕਾਫ਼ੀ ਵਿਰੋਧ ਕਰ ਰਹੇ ਹਨ ਤੇ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਹਨ ਕਿ ਕਿਸੇ ਨੂੰ ਬਜਟ 'ਤੇ ਚਰਚਾ ਲਈ ਸਮਾਂ ਹੀ ਨਹੀਂ ਦਿੱਤਾ ਗਿਆ, ਬਜਟ 'ਤੇ ਕੋਈ ਚਰਚਾ ਹੀ ਨਹੀਂ ਹੋਈ। ਬਜਟ ਪਾਸ ਹੁੰਦਿਆਂ ਹੀ ਮੇਅਰ, ਕਮਿਸ਼ਨਰ ਅਤੇ ਮੀਟਿੰਗ ਵਿਚੋਂ ਉੱਠ ਕੇ ਚਲੇ ਗਏ। ਮਹਿਜ਼ 5 ਮਿੰਟ ਵਿਚ ਹੀ ਨਗਰ ਨਿਗਮ ਦੀ ਮੀਟਿੰਗ ਖ਼ਤਮ ਹੋ ਗਈ ਹੈ।
ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
NEXT STORY