ਲੁਧਿਆਣਾ : ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਹੋਏ ਧਮਾਕੇ ਬਾਰੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਪੁਲਸ ਕਮਿਸ਼ਨਰ ਨੇ ਇਸ ਗੱਲ ਦਾ ਵੱਡਾ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਇਸ ਧਮਾਕੇ ਦੌਰਾਨ ਜਿਸ ਵਿਅਕਤੀ ਦੇ ਚਿੱਥੜੇ ਉੱਡੇ ਹਨ, ਉਸ ਦੇ ਸਰੀਰ ਨਾਲ ਬੰਬ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਹੀ ਬੰਬ ਅਦਾਲਤ ਅੰਦਰ ਲੈ ਕੇ ਆਇਆ ਹੋਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਦੀ ਅਦਾਲਤ 'ਚ ਵੱਡਾ ਧਮਾਕਾ, 2 ਲੋਕਾਂ ਦੀ ਮੌਤ ਦੀ ਖ਼ਬਰ (ਤਸਵੀਰਾਂ)
ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਜਿਸ ਸ਼ੱਕੀ ਵਿਅਕਤੀ ਦੀ ਲਾਸ਼ ਮਿਲੀ ਹੈ, ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਬ ਨਿਰੋਧਕ ਦਸਤਾ ਵੀ ਘਟਨਾ ਵਾਲੀ ਥਾਂ 'ਤੇ ਪਹੁੰਚਿਆ ਹੋਇਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਅਦਾਲਤ 'ਚ ਧਮਾਕੇ ਮਗਰੋਂ ਪੁਲਸ ਨੇ ਸੀਲ ਕੀਤਾ ਇਲਾਕਾ, ਚੰਡੀਗੜ੍ਹ ਤੋਂ ਫਾਰੈਂਸਿਕ ਟੀਮਾਂ ਰਵਾਨਾ (ਤਸਵੀਰਾਂ)
ਦੱਸਣਯੋਗ ਹੈ ਕਿ ਲੁਧਿਆਣਾ ਜ਼ਿਲ੍ਹਾ ਅਦਾਲਤ ਦੀ ਤੀਜੀ ਮੰਜ਼ਿਲ 'ਤੇ ਵੀਰਵਾਰ ਦੁਪਹਿਰ ਵੱਡਾ ਧਮਾਕਾ ਹੋਇਆ ਸੀ, ਜਿਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੋਤ ਸਿੱਧੂ ਦਾ ਕੇਜਰੀਵਾਲ ਦੇ ਦਾਅਵਿਆਂ ’ਤੇ ਵੱਡਾ ਤੰਜ, ਕਿਹਾ ‘ਉੱਚੀ ਦੁਕਾਨ, ਫਿੱਕਾ ਪੱਕਵਾਨ’
NEXT STORY