ਮੋਹਾਲੀ (ਸੰਦੀਪ): ਸਾਲ 2021 ਵਿਚ ਲੁਧਿਆਣਾ ਦੀ ਅਦਾਲਤ ਵਿਚ ਹੋਏ ਬੰਬ ਧਮਾਕੇ ਦਾ ਮੁਲਜ਼ਮ ਹਰਪ੍ਰੀਤ ਨੂੰ ਐੱਨ.ਆਈ.ਏ. ਨੇ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਪੇਸ਼ੀ ਤੋਂ ਬਾਅਦ ਉਸ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੁਲਜ਼ਮ ਨੂੰ 1 ਦਸੰਬਰ ਨੂੰ ਮਲੇਸ਼ੀਆ ਤੋਂ ਵਾਪਸ ਆਉਂਦੇ ਸਮੇਂ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਘਰ 'ਚ ਚਲਾਏ ਜਾ ਰਹੇ ਫਿਜ਼ੀਓਥੈਰੇਪੀ ਸੈਂਟਰ 'ਚ ਫਟੇ 2 ਸਿਲੰਡਰ, ਅੱਗ ਬੁਝਾਉਂਦਿਆਂ 4 ਵਲੰਟੀਅਰ ਝੁਲਸੇ
ਅਦਾਲਤ ਵਿਚ ਪੇਸ਼ੀ ਦੌਰਾਨ ਐੱਨ.ਆਈ.ਏ. ਵਕੀਲ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸੰਪਰਕ ਹਨ। ਇਸ ਦੀਆਂ ਤਾਰਾਂ ਟੈਰਰ ਫੰਡਿੰਗ ਨਾਲ ਵੀ ਜੁੜ ਰਹੀਆਂ ਹਨ। ਉਹ ਪੁੱਛਗਿੱਛ ਵਿਚ ਸਹਿਯੋਗ ਨਹੀਂ ਕਰ ਰਿਹਾ ਹੈ। ਅਜਿਹੀ ਸਥਿਤੀ ਵਿਚ ਹੋਰ ਸਖਤ ਜਾਂਚ ਦੀ ਲੋੜ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕਰਦਿਆਂ ਦਲੀਲ ਦਿੱਤੀ ਕਿ ਮੁਲਜ਼ਮ ਦਾ 7 ਦਿਨ ਦਾ ਰਿਮਾਂਡ ਦਿੱਤਾ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਦਾ ਪੰਜ ਦਿਨ ਦਾ ਰਿਮਾਂਡ ਮਨਜ਼ੂਰ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਲੱਕੜ ਵਪਾਰੀ 'ਤੇ ਗੋਲੀ ਚਲਾਉਣ ਵਾਲੇ 2 ਨੌਜਵਾਨ ਚੜ੍ਹੇ ਪੁਲਸ ਦੇ ਅੜਿੱਕੇ, ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ
NEXT STORY