ਲੁਧਿਆਣਾ (ਸੇਠੀ) : ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਇਕ ਝੂਠੇ ਫੋਰੈਂਸਿਕ ਰਿਪੋਰਟ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੇ ਆਗਾਮੀ 19 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਈ.ਡੀ. ਦਫਤਰ ਵਿਚ ਵਿਅਕਤੀਗਤ ਰੂਪ ਨਾਲ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰੀ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਇਸ ਵਿਕਾਸ ਲੜੀ ਦੀ ਪੁਸ਼ਟੀ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਸੰਮਨ ਇਸ ਦੋਸ਼ ਦੇ ਸਬੰਧ ਵਿਚ ਭੇਜਿਆ ਗਿਆ ਹੈ ਕਿ ਸੀ.ਪੀ. ਸਵਪਨ ਸ਼ਰਮਾ ਨੇ ਗੁਰੂਗ੍ਰਾਮ ਵਿਚ ਕੁਝ ਮਾਹਰਾਂ ਨਾਲ ਮੁਲਾਕਾਤ ਕੀਤੀ ਸੀ। ਦੋਸ਼ ਹੈ ਕਿ ਇਹ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਇਕ ਵਿਵਾਦਿਤ ਵੀਡੀਓ ਦੀ ਫਰਜ਼ੀ ਫੋਰੈਂਸਿਕ ਅਤੇ ਸਾਈਬਰ ਐਨਾਲੀਸਿਜ਼ ਰਿਪੋਰਟ ਤਿਆਰ ਕਰਾਉਣ ਦੇ ਮਕਸਦ ਨਾਲ ਕੀਤੀ ਗਈ ਸੀ। ਇਸ ਕਥਿਤ ਰਿਪੋਰਟ ਦੇ ਜ਼ਰੀਏ ਇਹ ਸਾਬਤ ਕਰਨ ਦਾ ਯਤਨ ਕੀਤਾ ਜਾਣਾ ਸੀ ਕਿ ਉਹ ਵਿਵਾਦਿਤ ਵੀਡੀਓ ਏ.ਆਈ. ਰਾਹੀਂ ਜਨਰੇਟਿਡ ਸੀ। ਬੀਤੇ ਜੂਨ ਮਹੀਨੇ ਵਿਚ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਕਥਿਤ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਗੁਰੂਆਂ ਦੀਆਂ ਤਸਵੀਰਾਂ ’ਤੇ ਸ਼ਰਾਬ ਛਿੜਕਦੇ ਹੋਏ ਦਿਖਾਇਆ ਗਿਆ ਸੀ। ਇਸ ਗੰਭੀਰ ਮੁੱਦੇ ਦੇ ਤੂਲ ਫੜਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਪੇਸ਼ ਹੋਏ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਸੀ ਕਿ ਵੀਡੀਓ ਵਿਚ ਦਿਖਣ ਵਾਲਾ ਵਿਅਕਤੀ ਉਹ ਨਹੀਂ ਹੈ ਅਤੇ ਇਹ ਕਲਿੱਪ ਪੂਰੀ ਤਰ੍ਹਾਂ ਏ.ਆਈ ਜਨਰੇਟਿਡ ਮਤਲਬ ਨਕਲੀ ਹੈ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਤੇ ਵਿਰੋਧੀ ਧਿਰ ਦੀ ਪਟੀਸ਼ਨ 'ਚ ਨਿਕਲੀਆਂ 14 ਖਾਮੀਆਂ, SC ਵੱਲੋਂ ਫਿਲਹਾਲ ਸੁਣਵਾਈ ਤੋਂ ਇਨਕਾਰ
ਇਸ ਮਾਮਲੇ ਦੀ ਜਾਂਚ ਦੌਰਾਨ ਗੁਰੂਗ੍ਰਾਮ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ, ਅਰੁਣ ਮਹਿੰਦਰੂ (25) ਅਤੇ ਅੰਕਿਤ (25) ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਉਕਤ ਵਾਇਰਲ ਵੀਡੀਓ ਨਾਲ ਸਬੰਧਤ ਜਾਅਲੀ ਫੋਰੈਂਸਿਕ ਅਤੇ ਸਾਈਬਰ ਰਿਪੋਰਟ ਤਿਆਰ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਦੌਰਾਨ ਇਕ ਹੋਰ ਵੀਡੀਓ ਸਾਹਮਣੇ ਆਈ ਜਿਸ ਵਿਚ ਕਥਿਤ ਤੌਰ ’ਤੇ ਸੀ.ਪੀ. ਸਵਪਨ ਸ਼ਰਮਾ ਗੁਰੂਗ੍ਰਾਮ ਵਿਚ ਦੋ ਵਿਅਕਤੀਆਂ ਦੇ ਨਾਲ ਬੈਠੇ ਹੋਏ ਨਜ਼ਰ ਆਏ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਦਲਾਂ ਨੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਫੋਰੈਂਸਿਕ ਰਿਪੋਰਟ ਬਣਵਾਉਣ ਲਈ ਕੋਈ ਗੁਪਤ ਸੈਟਲਮੈਂਟ ਕੀਤੀ ਗਈ ਸੀ।
ਇਸ ਪੂਰੇ ਕਾਂਡ ’ਤੇ ਜਦੋਂ ਲੁਧਿਆਣਾ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਤੋਂ ਉਨ੍ਹਾਂ ਦਾ ਪੱਖ ਜਾਣਨ ਦਾ ਯਤਨ ਕੀਤਾ ਗਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਬਹਰਹਾਲ, ਇਸ ਉੱਚ ਪੱਧਰੀ ਸੰਮਨ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਹਲਚਲ ਤੇਜ਼ ਹੋ ਗਈ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਆਗਾਮੀ 19 ਅਕਤੂਬਰ ਨੂੰ ਈ.ਡੀ. ਦੇ ਸਾਹਮਣੇ ਪੇਸ਼ੀ ਤੋਂ ਬਾਅਦ ਜਾਂਚ ਕੀ ਮੋੜ ਲੈਂਦੀ ਹੈ, ‘ਤੇ ਟਿਕੀਆਂ ਹੋਈਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ ਕਾਰਨ ਵਾਪਰਿਆ ਹਾਦਸਾ
NEXT STORY