ਲੁਧਿਆਣਾ (ਅਨਿਲ)- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਕਿ ਸਸਰਾਲੀ ਕਾਲੋਨੀ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਯਤਨ ਜਾਰੀ ਹਨ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫ਼ੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨ. ਡੀ. ਆਰ. ਐੱਫ਼) ਅਤੇ ਸੈਂਕੜੇ ਸਥਾਨਕ ਵਲੰਟੀਅਰ ਸ਼ਾਮਲ ਹਨ।
ਇਹ ਵੀ ਪੜ੍ਹੋ: ਬੇਹੱਦ ਖ਼ਾਸ ਮਹੱਤਵ ਰੱਖਦੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ, ਜਾਣੋ ਕੀ ਹੈ ਇਤਿਹਾਸ
ਇਕ ਵੀਡੀਓ ਸੰਦੇਸ਼ ਵਿੱਚ ਹਿਮਾਂਸ਼ੂ ਜੈਨ ਨੇ ਲੋਕਾਂ ਨੂੰ ਕਿਹਾ ਕਿ ਜੇ ਪ੍ਰਸ਼ਾਸਨ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਸਿੱਧੇ ਤੌਰ 'ਤੇ ਸਾਈਟ 'ਤੇ ਮਜ਼ਦੂਰ, ਮਿੱਟੀ ਜਾਂ ਪਲਾਸਟਿਕ ਦੇ ਬੋਰੇ ਪ੍ਰਦਾਨ ਕਰਕੇ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਬੰਨ੍ਹ ਨੂੰ ਤੇਜ਼ੀ ਨਾਲ ਮਜ਼ਬੂਤ ਕਰਨ ਲਈ ਸਮੂਹਿਕ ਯਤਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਸ਼ਾਂਤ ਰਹਿਣ, ਗੈਰ-ਪ੍ਰਮਾਣਿਤ ਜਾਣਕਾਰੀ ਫੈਲਾਉਣ ਤੋਂ ਬਚਣ ਅਤੇ ਸਹੀ ਜਾਣਕਾਰੀ ਲਈ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ. ਪੀ. ਆਰ. ਓ) ਲੁਧਿਆਣਾ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ ਰਾਹੀਂ ਪ੍ਰਸਾਰਿਤ ਕੀਤੀ ਗਈ ਪ੍ਰਮਾਣਿਤ ਜਾਣਕਾਰੀ 'ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: MP ਚਰਨਜੀਤ ਚੰਨੀ ਸ੍ਰੀ ਚਮਕੌਰ ਸਾਹਿਬ ’ਚ ਐਕਟਿਵ, ਜਲੰਧਰ ’ਚੋਂ ਗਾਇਬ, ਜਨਤਾ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ
ਜ਼ਿਕਰੋਯਗ ਹੈ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ 'ਤੇ ਧੁੱਸੀ ਬੰਨ੍ਹ ਟੁੱਟਣ ਦੀਆਂ ਝੂਠੀਆਂ ਅਫ਼ਵਾਹਾਂ ਦੇ ਚਲਦਿਆਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਸੀ। ਇਸ ਬਾਰੇ ਬੀਤੇ ਦਿਨ ਪੰਜਾਬ ਕੈਬਨਿਟ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਸੀ ਕਿ ਅਜੇ ਤਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੜ੍ਹਾਂ ਨੂੰ ਲੈ ਕੇ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵੱਡਾ ਬਿਆਨ, ਦੱਸਿਆ ਕਿਸ ਵਜ੍ਹਾ ਕਾਰਨ ਡੁੱਬਿਆ ਪੰਜਾਬ (ਵੀਡੀਓ)
NEXT STORY