ਲੁਧਿਆਣਾ (ਪੰਕਜ): ਮੌਜੂਦਾ ਹਾਲਾਤ ਦਰਮਿਆਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਲੋਕਾਂ ਲਈ ਸੁਨੇਹਾ ਜਾਰੀ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਸਭ ਕੁਝ ਠੀਕ-ਠਾਕ ਹੈ। ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਨਾ ਕਰੋ। ਉਨ੍ਹਾਂ ਨੇ ਕੱਲ੍ਹ ਦੇ ਬਲੈਕਆਊਟ ਵਿਚ ਸਹਿਯੋਗ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਲੈਕਾਊਟ ਦੌਰਾਨ ਐਮਰਜੈਂਸੀ ਵਿਚ ਪਰਦੇ ਕਰ ਕੇ ਲਾਈਟ ਜਗਾ ਸਕਦੇ ਹੋ, ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਲਾਈਟ ਘਰ ਤੋਂ ਬਾਹਰ ਨਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਲਈ ਵੀ ਅਜਿਹੇ ਹੀ ਪ੍ਰਬੰਧ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਜੰਗ ਦੇ ਹਾਲਾਤ ਵਿਚਾਲੇ ਪੰਜਾਬ ਕੈਬਨਿਟ ਦੇ ਵੱਡੇ ਫ਼ੈਸਲੇ, CM ਮਾਨ ਨੇ ਕੀਤਾ ਐਲਾਨ
ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਚੀਜ਼ ਦੀ ਜਮ੍ਹਾਂਖੋਰੀ ਕਰਨ ਜਾਂ ਘਬਰਾ ਕੇ ਜ਼ਿਆਦਾ ਖਰੀਦਦਾਰੀ ਕਰਨ ਦੀ ਲੋੜ ਨਹੀਂ ਹੈ। ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਲੁਧਿਆਣੇ ਦੇ ਲੋਕ 01612403100 ਅਤੇ 112 'ਤੇ ਫ਼ੋਨ ਕਰ ਕੇ ਕੋਈ ਵੀ ਜਾਣਕਾਰੀ ਲੈ ਜਾਂ ਦੇ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਜਿਹੇ ਹਾਲਾਤ ਵਿਚ ਜਾਅਲੀ ਖ਼ਬਰਾਂ ਫ਼ੈਲਾਉਣ ਵਾਲਿਆਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ WhatsApp 'ਤੇ ਜਾਅਲੀ ਖ਼ਬਰਾਂ ਫਾਰਵਰਡ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ 'ਚ ਇੰਟਰਨੈੱਟ ਬੰਦ!
ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਫ਼ੌਜ ਆਪਣਾ ਕੰਮ ਬਾਖ਼ੂਬੀ ਕਰ ਰਹੀ ਹੈ। ਜਲਦੀ ਹੀ ਸਭ ਕੁਝ ਸਹੀ ਹੋ ਜਾਵੇਗਾ। ਜਦੋਂ ਵੀ ਸਾਇਰਨ ਵਜਦਾ ਹੈ ਤਾਂ ਲੋਕ ਆਪੋ-ਆਪਣੇ ਘਰਾਂ ਦੇ ਅੰਦਰ ਜਾਂ ਕਿਸੇ ਸੁਰੱਖਿਅਤ ਥਾਂ 'ਤੇ ਸ਼ਰਣ ਲੈ ਲੈਣ। ਉਨ੍ਹਾਂ ਨੇ ਐਮਰਜੈਂਸੀ ਕਿੱਟ ਤਿਆਰ ਰੱਖਣ ਦੀ ਵੀ ਅਪੀਲ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਭਾਵੀ ਖ਼ਤਰੇ ਨੂੰ ਦੇਖਦਿਆਂ ਪੰਜਾਬ ਵਿਚ ਜਾਰੀ ਹੋਈ ਨਵੀਂ ਐਡਵਾਈਜ਼ਰੀ
NEXT STORY