ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਫੇਰਬਦਲ ਦੇ ਬਾਵਜੂਦ ਇਕ ਵਾਰ ਫਿਰ ਲੁਧਿਆਣਾ ਤੋਂ ਕੋਈ ਮੰਤਰੀ ਨਹੀਂ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀਆਂ ਸਾਰੀਆਂ ਸਰਕਾਰਾਂ ਵਿਚ ਲੁਧਿਆਣਾ ਵਿਚ ਇਕ ਜਾਂ ਵੱਧ ਮੰਤਰੀ ਰਹੇ ਹਨ, ਇੱਥੋਂ ਤੱਕ ਕਿ ਲੁਧਿਆਣਾ ਨਾਲ ਸਬੰਧਤ ਬੇਅੰਤ ਸਿੰਘ ਅਤੇ ਜਸਟਿਸ ਗੁਰਨਾਮ ਸਿੰਘ ਵੀ ਮੁੱਖ ਮੰਤਰੀ ਰਹਿ ਚੁੱਕੇ ਹਨ ਪਰ ਸ਼ੁਰੂਆਤੀ ਦੌਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 13 ਵਿਧਾਇਕਾਂ ਵਿੱਚੋਂ ਕਿਸੇ ਨੂੰ ਵੀ ਮੰਤਰੀ ਨਹੀਂ ਬਣਾਇਆ ਗਿਆ।
ਇਹ ਵੀ ਪੜ੍ਹੋ- ਅਕਾਲੀ ਦਲ ’ਚ ਮੁੜ ਵਾਪਸੀ ’ਤੇ ਪਰਮਿੰਦਰ ਢੀਂਡਸਾ ਨੇ ਦਿੱਤਾ ਵੱਡਾ ਬਿਆਨ, ਰੱਖੀਆਂ ਸ਼ਰਤਾਂ
ਹੁਣ ਮੰਤਰੀ ਮੰਡਲ ਦੇ ਵਿਸਤਾਰ ਤੋਂ ਪਹਿਲਾਂ ਮੁੱਖ ਮੰਤਰੀ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਚਰਚਾ ਤੇਜ਼ ਹੋ ਗਈ ਸੀ ਕਿ ਲੁਧਿਆਣਾ ਤੋਂ ਮੰਤਰੀ ਕੌਣ ਹੋਵੇਗਾ ? ਇਸ ਵਿਚ ਜਗਰਾਉਂ ਤੋਂ ਲਗਾਤਾਰ ਦੂਜੀ ਵਾਰ ਜੇਤੂ ਰਹੇ ਸਰਬਜੀਤ ਮਾਣੂੰਕੇ ਦਾ ਨਾਂ ਸਭ ਤੋਂ ਅੱਗੇ ਸੀ। ਇਸ ਦੇ ਨਾਲ ਹੀ ਪਹਿਲੀ ਵਾਰ ਜੇਤੂ ਰਹੇ ਜਾਂ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਵੀ ਮੰਤਰੀ ਬਣਨ ਲਈ ਪੂਰਾ ਜ਼ੋਰ ਲਾਇਆ ਸੀ ਪਰ ਇਕ ਵਾਰ ਫਿਰ ਕਿਸੇ ਵੀ ਵਿਧਾਇਕ ਨੂੰ ਸਫ਼ਲਤਾ ਨਹੀਂ ਮਿਲੀ
ਔਰਤਾਂ ਦਾ ਅੰਕੜਾ ਦੁੱਗਣਾ
ਮੰਤਰੀ ਮੰਡਲ ਦੇ ਵਿਸਥਾਰ ਨਾਲ ਔਰਤਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ ਕਿਉਂਕਿ ਪਹਿਲਾਂ ਸਿਰਫ਼ ਬਲਜੀਤ ਕੋਰ ਨੂੰ ਮੰਤਰੀ ਬਣਾਇਆ ਗਿਆ ਸੀ, ਹੁਣ ਅਨਮੋਲ ਗਗਨ ਮਾਨ ਨੂੰ ਮੰਤਰੀ ਬਣਾਇਆ ਗਿਆ ਹੈ, ਜਿਸ ਦਾ ਇਕ ਪਹਿਲੂ ਇਹ ਵੀ ਹੈ ਕਿ ਦੋਵੇਂ ਮੰਤਰੀ ਔਰਤਾਂ ਪਹਿਲੀ ਵਾਰ ਵਿਧਾਇਕ ਬਣੀਆਂ ਹਨ।
ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਦੂਜੀ ਵਾਰ ਜਿੱਤਣ ਵਾਲੇ ਵਿਧਾਿੲਕਾਂ ਨੂੰ ‘ਆਪ’ ਨੇ ਇਸ ਵਾਰ ਵੀ ਨਹੀਂ ਦਿੱਤੀ ਵਜ਼ੀਰੀ
NEXT STORY