ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਡੀ. ਐਮ. ਸੀ. ਹਸਪਤਾਲ ਬਾਹਰ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਨਿੱਜੀ ਹਸਪਤਾਲ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡੀ. ਐਮ. ਸੀ. ਹਸਪਤਾਲ ਨੂੰ ਬੰਦ ਕਰਵਾਉਣ ਪਹੁੰਚੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰਾਂ ਦੀ ਹਸਪਤਾਲ 'ਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਜੰਮ ਕੇ ਧੱਕਾ-ਮੁੱਕੀ ਹੋਈ। ਐਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਗੌਰਵ ਸਚਦੇਵਾ ਨੇ ਕਿਹਾ ਕਿ ਹਸਪਤਾਲ ਦੇ ਡਾਕਟਰ ਤਾਂ ਉਨ੍ਹਾਂ ਦਾ ਸਾਥ ਦੇ ਰਹੇ ਹਨ ਪਰ ਹਸਪਤਾਲ ਪ੍ਰਸ਼ਾਸ਼ਨ ਉਨ੍ਹਾਂ ਦੇ ਖਿਲਾਫ ਹੈ।
ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਚੱਲ ਰਹੇ ਪ੍ਰਦਰਸ਼ਨ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਹਿੰਸਕ ਬਣਾ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੀ ਓ. ਪੀ. ਡੀ. ਸੇਵਾ ਚੱਲ ਰਹੀ ਹੈ, ਜਿਸ ਸਬੰਧੀ ਉਹ ਮੈਨੇਜਮੈਂਟ ਨਾਲ ਗੱਲਬਾਤ ਕਰਨਗੇ। ਉਧਰ ਦੂਜੇ ਪਾਸੇ ਪੁਲਸ ਚੌਂਕੀ ਕਿਚਲੂ ਨਗਰ ਦੇ ਇੰਚਾਰਜ ਵੀ ਡਾਕਟਰਾਂ ਵੱਲੋਂ ਕੀਤੇ ਹੰਗਾਮੇ ਨੂੰ ਲੈ ਕੇ ਮੌਕੇ 'ਤੇ ਪੁੱਜੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਵਿੱਚ-ਬਚਾਅ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਅੱਜ ਇਕ ਦਿਨ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।
ਸਕੂਲੀ ਵਿਦਿਆਰਥੀ ਨਾਲ ਹੱਦਾਂ ਟੱਪਣ ਵਾਲੇ ਖ਼ਿਲਾਫ਼ ਮਾਮਲਾ ਦਰਜ
NEXT STORY