ਲੁਧਿਆਣਾ (ਰਾਜ): ਮਹਾਨਗਰ ਦੇ ਢਿੱਲੋਂ ਨਗਰ ਇਲਾਕੇ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇਕ ਬੇਹੱਦ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਅਣਪਛਾਤੇ ਦਰਿੰਦਿਆਂ ਨੇ ਬੇਜ਼ੁਬਾਨ ਕੁੱਤਿਆਂ ਨਾਲ ਅਜਿਹੀ ਕਰੂਰਤਾ ਕੀਤੀ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਕਲੇਜਾ ਮੂੰਹ ਨੂੰ ਆ ਜਾਵੇ। ਸ਼ਰਾਰਤੀ ਅਨਸਰਾਂ ਨੇ ਨਾ ਸਿਰਫ਼ ਕੁੱਤਿਆਂ ਨੂੰ ਮੌਤ ਦੇ ਘਾਟ ਉਤਾਰਿਆ, ਸਗੋਂ ਉਨ੍ਹਾਂ ਦੀ ਖੱਲ ਤੱਕ ਉਧੇੜ ਦਿੱਤੀ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਇਹ ਪੂਰਾ ਮਾਮਲਾ ਉਦੋਂ ਉਜਾਗਰ ਹੋਇਆ ਜਦੋਂ ਬੇਸਹਾਰਾ ਅਤੇ ਬਿਮਾਰ ਜਾਨਵਰਾਂ ਦੀ ਸੇਵਾ ਕਰਨ ਵਾਲੀ ਐਨੀਮਲ ਵੈੱਲਫੇਅਰ ਐੱਨ.ਜੀ.ਓ. ਚਲਾਉਣ ਵਾਲੀ ਕਵਿਤਾ ਸ਼ਰਮਾ ਨੂੰ ਢਿੱਲੋਂ ਨਗਰ ਵਿਚ ਕਿਸੇ ਨੇ ਪਸ਼ੂਆਂ ਨਾਲ ਹੋ ਰਹੀ ਬਦਸਲੂਕੀ ਦੀ ਸੂਚਨਾ ਦਿੱਤੀ। ਕਵਿਤਾ ਸ਼ਰਮਾ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਜਦੋਂ ਮੌਕੇ 'ਤੇ ਪਹੁੰਚ ਕੇ ਮੁਆਇਨਾ ਕੀਤਾ ਤਾਂ ਉੱਥੋਂ ਦਾ ਮੰਜ਼ਰ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਮੌਕੇ ਤੋਂ ਕੁੱਤਿਆਂ ਦੀ ਉਤਾਰੀ ਹੋਈ ਖੱਲ ਬਰਾਮਦ ਹੋਈ, ਜਿਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਇਨ੍ਹਾਂ ਮਾਸੂਮ ਜਾਨਵਰਾਂ 'ਤੇ ਜ਼ੁਲਮ ਦੀਆਂ ਤਮਾਮ ਹੱਦਾਂ ਪਾਰ ਕਰ ਦਿੱਤੀਆਂ ਸਨ।
ਕਵਿਤਾ ਸ਼ਰਮਾ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਬੇਜ਼ੁਬਾਨਾਂ ਨਾਲ ਇਸ ਤਰ੍ਹਾਂ ਦੀ ਹੈਵਾਨੀਅਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਪੁਲਸ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਇਨ੍ਹਾਂ ਬੇਰਹਿਮ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਪਹੁੰਚਾਇਆ ਜਾ ਸਕੇ।
ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
NEXT STORY