ਲੁਧਿਆਣਾ (ਸ਼ਿਵਮ): ਥਾਣਾ ਪੀ. ਏ. ਯੂ. ਦੀ ਪੁਲਸ ਨੇ ਪਾਲਤੂ ਕੁੱਤਾ ਚੋਰੀ ਕਰਨ ਵਾਲੇ ਅਣਪਛਾਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹੌਲਦਾਰ ਬਬਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸੰਜੀਵ ਕੁਮਾਰ ਤਿਆਗੀ ਪੁੱਤਰ ਓਮ ਪ੍ਰਕਾਸ਼ ਤਿਆਗੀ ਵਾਸੀ ਐੱਫ. ਰਿਸ਼ੀ ਨਗਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 6 ਅਕਤੂਬਰ ਨੂੰ ਉਸ ਦਾ ਪਾਲਤੂ ਕੁੱਤਾ ਨਸਲ ਗੋਲਡਨ ਰਿਟਰੀਵਰ ਉਮਰ 3 ਸਾਲ ਘਰ ਦੇ ਬਾਹਰ ਘੁੰਮ ਰਿਹਾ ਸੀ। ਇਸ ਦੌਰਾਨ ਇਕ ਸਿਲਵਰ ਰੰਗ ਦੇ ਕਾਰ ਚਾਲਕ ਵਲੋਂ ਉਸ ਦੇ ਕੁੱਤੇ ਨੂੰ ਚੁੱਕ ਕੇ ਆਪਣੀ ਗੱਡੀ ’ਚ ਬੈਠਾ ਕੇ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭੀਖ ਮੰਗਦੇ ਬੱਚਿਆਂ ਦੇ DNA ਟੈਸਟ ਤੋਂ ਵੱਡੇ ਖ਼ੁਲਾਸੇ
ਦੱਸ ਦਈਏ ਕਿ ਇਸ ਨਸਲ ਦੇ Dogs ਦੀ ਕੀਮਤ ਲੱਖ ਰੁਪਏ ਦੇ ਕਰੀਬ ਹੁੰਦੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਕਾਰ ਚਾਲਕ ਖਿਲਾਫ਼ ਕੁੱਤਾ ਚੋਰੀ ਕਰਨ ਦਾ ਮਾਮਲਾ ਦਰਜ ਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਕਾਰ ਚਾਲਕ ਦੀ ਪਛਾਣ ਕੀਤੀ ਜਾ ਰਹੀ ਹੈ।
ਓਵਰਲੋਡ ਬੱਸ ਦੀ ਵੀਡੀਓ ਹੋਈ ਵਾਇਰਲ, ਟ੍ਰੈਫਿਕ ਪੁਲਸ ਵੱਲੋਂ ਕਾਰਵਾਈ
NEXT STORY