ਲੁਧਿਆਣਾ (ਸਿਆਲ): ਪੁਲਸ ਨੇ ਜੇਲ੍ਹ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ ਵਿਚ ਪੈਸਕੋ ਕਰਮਚਾਰੀ ਬਚਿੱਤਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਜੇਲ੍ਹ ਸੁਪਰਡੈਂਟ ਦੌਲਤ ਰਾਮ ਨੇ ਸਥਾਨਕ ਪੁਲਸ ਨੂੰ ਰਿਪੋਰਟ ਦਿੱਤੀ ਕਿ ਪੈਸਕੋ ਕਰਮਚਾਰੀ ਬਚਿੱਤਰ ਸਿੰਘ ਦੀ ਤਲਾਸ਼ੀ ਦੌਰਾਨ 10 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੋਸ਼ੀ ਵਿਰੁੱਧ ਕਾਰਵਾਈ ਕਰਦਿਆਂ ਐੱਨ.ਡੀ.ਪੀ.ਐੱਸ. ਅਤੇ ਪ੍ਰਿਜ਼ਨ ਐਕਟ ਦੀ ਧਾਰਾ 52ਏ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੋਕ ਸਭਾ 'ਚ ਹਰਸਿਮਰਤ ਬਾਦਲ ਨੇ ਚੁੱਕਿਆ ਪੰਜਾਬ ਦੇ ਹੜ੍ਹ ਦਾ ਮੁੱਦਾ
NEXT STORY