ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਇਕ ਕੋਰੀਅਰ ਕੰਪਨੀ ਵਿਚ ਕੰਮ ਕਰਨ ਵਾਲੇ ਇਕ ਕਰਮਚਾਰੀ ਵਿਰੁੱਧ ਪਾਰਸਲਾਂ ਦੀ ਹੇਰਾਫੇਰੀ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ, ਜੈਪੁਰ ਨਿਵਾਸੀ ਰਜਨੀਸ਼ ਚੌਧਰੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਜਲੰਧਰ ਬਾਈਪਾਸ ਚੌਕ 'ਤੇ ਇਕ ਕੋਰੀਅਰ ਕੰਪਨੀ ਖੋਲ੍ਹੀ ਹੈ।
ਉੱਥੇ ਕੰਮ ਕਰਨ ਵਾਲੇ ਮਨੀਸ਼ ਕੁਮਾਰ ਨੇ ਕੰਪਨੀ ਦੇ 488 ਪਾਰਸਲ ਲੋਕਾਂ ਤੱਕ ਪਹੁੰਚਾਉਣ ਦੀ ਬਜਾਏ, ਉਨ੍ਹਾਂ ਪਾਰਸਲਾਂ ਨੂੰ ਆਪਣੇ ਕੋਲ ਰੱਖ ਕੇ ਹੇਰਾਫੇਰੀ ਕੀਤੀ ਹੈ। ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਮਨੀਸ਼ ਕੁਮਾਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਤੋਂ ਮੋਬਾਇਲ ਬਰਾਮਦ, ਪੁਲਸ ਵੱਲੋਂ ਮੁਕੱਦਮਾ ਦਰਜ
NEXT STORY