ਲੁਧਿਆਣਾ (ਰਿਸ਼ੀ): ਸ਼ਰਾਬ ਦੇ ਨਸ਼ੇ ਵਿਚ ਟੱਲੀ ਇਕ ਦਿਓਰ ਨੇ ਆਪਣੀ ਭਾਬੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਤੇ ਵਿਰੋਧ ਕਰਨ 'ਤੇ ਉਸ ਨਾਲ ਕੁੱਟਮਾਰ ਕਰ ਕੇ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਡਵੀਜ਼ਨ ਨੰਬਰ 6 ਦੀ ਪੁਲਸ ਨੇ ਢੋਲੇਵਾਲ ਦੀ ਰਹਿਣ ਵਾਲੀ ਨਿੰਦਰਜੀਤ ਕੌਰ ਦੀ ਸ਼ਿਕਾਇਤ 'ਤੇ ਦਿਓਰ ਬਿਕਰਮਜੀਤ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਭਾਰੀ ਪੁਲਸ ਫ਼ੋਰਸ ਤਾਇਨਾਤ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਭਾਬੀ ਨੇ ਦੱਸਿਆ ਕਿ ਉਕਤ ਮੁਲਜ਼ਮ ਕਾਫ਼ੀ ਸਮੇਂ ਤੋਂ ਉਸ 'ਤੇ ਗੰਦੀ ਨਜ਼ਰ ਰੱਖ ਰਿਹਾ ਸੀ। ਬੀਤੀ 18 ਮਈ ਨੂੰ ਉਹ ਆਪਣੇ ਘਰ ਵਿਚ ਮੌਜੂਦ ਸੀ ਤਾਂ ਨਸ਼ੇ ਵਿਚ ਟੱਲੀ ਦਿਓਰ ਉਸ ਨੂੰ ਗਲਤ ਸ਼ਬਦਾਵਲੀ ਬੋਲਣ ਲੱਗ ਪਿਆ। ਜਦੋਂ ਉਸ ਨੇ ਕਮਰੇ ਵਿਚ ਜਾਣ ਲਈ ਕਿਹਾ ਤਾਂ ਉਸ ਨੇ ਕੋਲ ਆ ਕੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਆਪਣਾ ਗੁਪਤ ਅੰਗ ਬਾਹਰ ਕੱਢ ਲਿਆ। ਇਸ ਦਾ ਵਿਰੋਧ ਕਰਨ 'ਤੇ ਉਸ ਨੇ ਕੁੱਟਮਾਰ ਕੀਤੀ ਤੇ ਰੌਲ਼ਾ ਪਾਉਣ 'ਤੇ ਫ਼ਰਾਰ ਹੋ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੁਲਾਈ ਦੇ ਅਖ਼ੀਰ ਜਾਂ ਅਗਸਤ ਦੀ ਸ਼ੁਰੂਆਤ ’ਚ ਸ਼ੁਰੂ ਹੋਵੇਗਾ ਪਾਣੀਆਂ ਲਈ ਪੱਕਾ ਮੋਰਚਾ
NEXT STORY