ਲੁਧਿਆਣਾ (ਜ. ਬ.): ਲੁਧਿਆਣਾ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਗੰਦੇ ਨਾਲੇ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ। ਲਾਸ਼ ਦਿਖਾਈ ਦੇਣ ਤੋਂ ਬਾਅਦ ਆਸ-ਪਾਸ ਦੇ ਲੋਕਾਂ ਦੀ ਭੀੜ ਮੌਕੇ ’ਤੇ ਇਕੱਠੀ ਹੋ ਗਈ। ਇਕ ਰਾਹਗੀਰ ਵੱਲੋਂ ਤੁਰੰਤ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਸਥਾਨਕ ਪੁਲਸ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਸ ਨੇ ਗੋਤਾਖੋਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਨਾਲੇ ਵਿਚੋਂ ਬਾਹਰ ਕੱਢਿਆ।
ਮੁੱਢਲੀ ਜਾਂਚ ਦੌਰਾਨ ਲਾਸ਼ ਕਾਫੀ ਅਕੜੀ ਹੋਈ ਮਿਲੀ, ਜਿਸ ਕਾਰਨ ਪੁਲਸ ਵੱਲੋਂ ਇਸ ਦੇ ਕੁਝ ਦਿਨ ਪੁਰਾਣੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਕਾਨੂੰਨੀ ਕਾਰਵਾਈ ਪੂਰੀ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪਛਾਣ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਪੁਲਸ ਵੱਲੋਂ ਲੁਧਿਆਣਾ ਅਤੇ ਆਸ-ਪਾਸ ਦੇ ਥਾਣਿਆਂ ਵਿਚ ਦਰਜ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਵੀ ਖੰਗਾਲੀਆਂ ਜਾ ਰਹੀਆਂ ਹਨ।
ਨਿਯਮਾਂ ਮੁਤਾਬਕ ਲਾਸ਼ ਨੂੰ ਅਗਲੇ 72 ਘੰਟਿਆਂ ਤੱਕ ਪਛਾਣ ਲਈ ਮੋਰਚਰੀ ਵਿਚ ਰੱਖਿਆ ਜਾਵੇਗਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਦੌਰਾਨ ਹਾਦਸੇ ਅਤੇ ਹੋਰ ਸਾਰੇ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਕਾਰਵਾਈ ਸਪਸ਼ਟ ਹੋਵੇਗੀ।
ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ! ਧਰਨੇ 'ਤੇ ਬੈਠੇ ਦਾਦਾ-ਦਾਦੀ
NEXT STORY