ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਅਣਪਛਾਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਹੈ ਜਿਸ ਨੇ 15 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਲਿਆ ਅਤੇ ਫਿਰ ਉਸ ਨੂੰ ਅਗਵਾ ਕਰ ਲਿਆ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਕਲੋਨੀ ਦੀ ਰਹਿਣ ਵਾਲੀ ਪੀੜਤ ਔਰਤ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 13 ਦਸੰਬਰ ਨੂੰ ਉਸ ਦੀ 15 ਸਾਲਾ ਧੀ ਸਵੇਰੇ 9 ਵਜੇ ਘਰੋਂ ਕੰਮ 'ਤੇ ਗਈ ਸੀ ਅਤੇ ਦੇਰ ਰਾਤ ਤੱਕ ਵਾਪਸ ਨਹੀਂ ਆਈ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਲੰਧਰ ਬਾਈਪਾਸ 'ਤੇ ਕੱਪੜੇ ਦੀ ਫੈਕਟਰੀ 'ਚੋਂ ਹੋਈ ਚੋਰੀ
NEXT STORY