ਮੁੱਲਾਂਪੁਰ ਦਾਖਾ (ਕਾਲੀਆ)- ਅਨਾਜ ਮੰਡੀ ਮੁੱਲਾਂਪੁਰ ਅਤੇ ਇਸ ਦੇ 12 ਖਰੀਦ ਸੈਂਟਰਾਂ ਵਿਚ 9,95,287 ਕੁਇੰਟਲ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 9,66,083 ਝੋਨੇ ਦੀ ਖਰੀਦ ਹੋ ਚੁੱਕੀ ਹੈ। ਜਿਨ੍ਹਾਂ ਵਿਚੋਂ 7,37,608 ਕੁਇੰਟਲ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦਾਖਾ ਦੇ ਸੈਕਟਰੀ ਗੁਰਦੀਪ ਸਿੰਘ ਅਖਾੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਹੋ ਰਹੀ ਹੈ ਅਤੇ ਲਿਫਟਿੰਗ ਦਾ ਕੰਮ ਨਿਰੰਤਰ ਚੱਲ ਰਿਹਾ ਹੈ । 228475 ਕੁਇੰਟਲ ਝੋਨੇ ਦੀ ਲਿਫਟਿੰਗ ਬਕਾਇਆ ਹੈ। ਉਨ੍ਹਾਂ ਦੱਸਿਆ ਕਿ 44% ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਮੰਡੀ ਵਿਚ ਲੈ ਕੇ ਹੁਣ ਤਾਂ ਜੋ ਝੋਨੇ ਦੀ ਖਰੀਦ ਜਲਦੀ ਹੋ ਸਕੇ ਅਤੇ ਕਿਸਾਨ ਨੂੰ ਮੰਡੀ ਵਿਚ ਬੈਠਣਾ ਪਵੇ।
ਇੱਥੇ ਦੱਸਣਯੋਗ ਹੈ ਕਿ ਬੇਮੌਸਮੀ ਬਰਸਾਤ ਕਾਰਨ ਝੋਨੇ ਨੂੰ ਲੱਗਿਆ ਹਲਦੀ ਰੋਗ ਅਤੇ ਪਈ ਗੋਲੀ ਕਾਰਨ ਪ੍ਰਤੀ ਏਕੜ 10 ਕੁਇੰਟਲ ਝੋਨੇ ਦੀ ਝਾੜ ਘਟ ਰਿਹਾ ਹੈ ਜਿਸ ਕਾਰਨ ਕਿਸਾਨ ਅਤੇ ਆੜਤੀ ਦੇ ਮੱਥੇ ਤੇ ਚਿੰਤਾ ਦੀਆਂ ਲਕੀਰਾਂ ਉੱਕਰ ਪਈਆਂ ਹਨ ਅਤੇ ਉਨ੍ਹਾਂ ਉੱਪਰ ਪਿਆ ਆਰਥਿਕ ਬੋਝ ਉਹਨਾਂ ਨੂੰ ਹੋਰ ਕਰਜਾਈ ਕਰੇਗਾ ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਬੁੱਲ੍ਹਾਂ ਤੇ ਸ਼ਿਕਰੀ ਆਈ ਪਈ ਹੈ ਕਿਉਂਕਿ ਜਿੰਨੀ ਮਾਰ ਕੁਦਰਤ ਨੇ ਇਸ ਵਾਰ ਮਾਰੀ ਕਦੇ ਵੀ ਨਹੀਂ ਪਈ। ਠੇਕੇ 'ਤੇ ਜ਼ਮੀਨ ਲੈ ਕੇ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਠੇਕਾ ਕਿੱਥੋਂ ਮੋੜਨਾ ਦੀ ਚਿੰਤਾ ਦਿਨ ਰਾਤ ਸਤਾ ਰਹੀ ਹੈ ਉਥੇ ਆੜਤੀ ਕੋਲ ਪੂਰੀ ਫਸਲ ਨਾ ਆਉਣ ਤੇ ਰਾਤਾਂ ਦੀ ਨੀਂਦ ਉੱਡੀ ਪਈ ਹੈ। ਕਿਸਾਨ ਅਮਰਜੀਤ ਸਿੰਘ, ਹਰਵਿੰਦਰ ਸਿੰਘ ਸਹੌਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨਾਲ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।
ਲੁਧਿਆਣਾ ਦੀ ਗਾਂਧੀ ਨਗਰ ਮਾਰਕੀਟ 'ਚ ਗੁੰਡਾਗਰਦੀ ਦਾ ਨੰਗਾ ਨਾਚ! ਦੁਕਾਨ 'ਤੇ ਹਮਲਾ
NEXT STORY