ਲੁਧਿਆਣਾ(ਅਨਿਲ)— ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ ਬੀਤੀ ਰਾਤ 2 ਵੱਖ-ਵੱਖ ਮਾਮਲਿਆਂ ਵਿਚ 4 ਨਸ਼ਾ ਸਮੱਗਲਰਾਂ ਨੂੰ 1 ਕਿਲੋ 130 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਹੈਰੋਇਨ ਦੀ ਕੀਮਤ 5 ਕਰੋੜ ਤੋਂ ਵਧ ਦੱਸੀ ਜਾ ਰਹੀ ਹੈ। ਇਸ ਸਬੰਧੀ ਐੱਸ.ਟੀ.ਐੱਫ. ਲੁਧਿਆਣਾ/ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ 2 ਨਸ਼ਾ ਸਮੱਗਲਰ ਹੈਰੋਇਨ ਦੀ ਇਕ ਵੱਡੀ ਖੇਪ ਲੁਧਿਆਣਾ ਦੇ ਪ੍ਰਤਾਪ ਚੌਕ ਨਾਲ ਲੱਗਦੇ ਇਲਾਕੇ ਵਿਚ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਹੇ ਹਨ, ਜਿਸ 'ਤੇ ਪੁਲਸ ਨੇ ਤੁਰੰਤ ਨਾਕਾਬੰਦੀ ਕਰਦੇ ਹੋਏ ਮੋਟਰਸਾਈਕਲ 'ਤੇ ਸਵਾਰ ਕੁਲਦੀਪ ਸਿੰਘ ਅਤੇ ਪਲਵਿੰਦਰ ਸਿੰਘ ਵਾਸੀ ਫਿਰੋਜ਼ਪੁਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 30 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ। ਹਰਬੰਸ ਸਿੰਘ ਨੇ ਦੱਸਿਆ ਕਿ ਦੋਵਾਂ ਵਿਰੁੱਧ ਥਾਣਾ ਡਿਵੀਜ਼ਨ ਨੰਬਰ 6 ਵਿਚ ਐੱਨ.ਡੀ.ਪੀ.ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸੇ ਤਰ੍ਹਾਂ ਗੋਬਿੰਦ ਅਤੇ ਰਾਹੁਲ ਵਾਸੀ ਲੁਧਿਆਣਾ ਨੂੰ ਵੀ ਬੀਤੇ ਦਿਨ ਬਸਤੀ ਜੋਧੇਵਾਲ ਲੁਧਿਆਣਾ ਤੋਂ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਕਰਨ 'ਤੇ ਦੋਸ਼ੀ ਗੋਬਿੰਦ ਨੇ ਦੱਸਿਆ ਕਿ ਉਹ ਸਵੈਟਰ ਬੁਣਨ ਵਾਲੀ ਮਸ਼ੀਨ ਚਲਾਉਣ ਦਾ ਕੰਮ ਕਰਦਾ ਹੈ ਅਤੇ ਦੂਜੇ ਦੂਜੇ ਦੋਸ਼ੀ ਰਾਹੁਲ ਨੇ ਦੱਸਿਆ ਕਿ ਉਹ ਕੱਪੜੇ ਕਟਾਈ ਦਾ ਕੰਮ ਕਰਦਾ ਹਨ। ਦੋਵੇਂ ਦੋਸ਼ੀ ਖੁਦ ਵੀ ਹੈਰੋਇਨ ਦਾ ਸੇਵਨ ਕਰਨ ਦੇ ਆਦੀ ਹਨ ਅਤੇ ਕਰੀਬ 1 ਸਾਲ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਹਨ। ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਨੀਮ ਫੌਜੀ ਬਲ ਤਾਇਨਾਤ
NEXT STORY