ਲੁਧਿਆਣਾ (ਤਰੁਣ): ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ 6 ਮਹੀਨਿਆਂ ਦੀ ਮਾਸੂਮ ਬੱਚੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਨਾਇਰਾ ਵਜੋਂ ਹੋਈ ਹੈ। ਨਾਇਰਾ ਦੇ ਪਰਿਵਾਰ ਵੱਲੋਂ ਹਸਪਤਾਲ ਪ੍ਰਬੰਧਨ 'ਤੇ ਗੰਭੀਰ ਦੋਸ਼ ਲਗਾਏ ਗਏ ਹਨ ਤੇ ਇਸ ਦੀ ਸੂਚਨਾ ਪੁਲਸ ਨੂੰ ਵੀ ਦਿੱਤੀ ਗਈ ਹੈ, ਜਿਸ ਮਗਰੋਂ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਬੱਚੀ ਨਾਇਰਾ ਦੀ ਮਾਂ ਸੋਨੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦੀ ਛਾਤੀ ਜਾਮ ਸੀ, ਜਿਸ ਕਾਰਨ ਉਹ ਬੱਚੀ ਨੂੰ ਹਸਪਤਾਲ ਲੈ ਕੇ ਆਏ ਸਨ ਤੇ ਇੱਥੇ ਉਸ ਦਾ ਇਲਾਜ ਚੱਲ ਰਿਹਾ ਸੀ। ਹੁਣ ਬੱਚੀ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਸੀ। ਬੀਤੀ ਰਾਤ ਹਸਪਤਾਲ ਦੇ ਸਟਾਫ਼ ਵੱਲੋਂ ਬੱਚੀ ਨੂੰ ਨੀਂਦ ਦੀ ਦਵਾਈ ਦਿੱਤੀ ਗਈ, ਜਿਸ ਮਗਰੋਂ ਬੱਚੀ ਸਵੇਰ ਤਕ ਨਹੀਂ ਉੱਠੀ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਚ. ਓ. ਜਗਦੀਪ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸ. ਐੱਚ. ਓ. ਨੇ ਕਿਹਾ ਕਿ ਦੋਹਾਂ ਧਿਰਾਂ ਦੀ ਗੱਲ ਸੁਣੀ ਜਾ ਰਹੀ ਹੈ ਤੇ ਜੇਕਰ ਕੋਈ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।
ਪੰਜਾਬ ਦੇ ਇਸ ਇਲਾਕੇ 'ਚ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ
NEXT STORY