ਲੁਧਿਆਣਾ (ਰਾਮ): ਲੁਧਿਆਣਾ ਦੀ ਭਗਤ ਸਿੰਘ ਕਾਲੋਨੀ ’ਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਿੱਥੇ 28 ਸਾਲਾ ਵਿਆਹੁਤਾ ਔਰਤ ਨੇ ਆਪਣੇ ਘਰ ’ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਮੋਤੀ ਨਗਰ ਥਾਣੇ ਖੇਤਰ ਅਧੀਨ ਆਉਂਦੀ ਹੈ। ਜਾਣਕਾਰੀ ਅਨੁਸਾਰ ਨੰਦਿਨੀ ਦੇ ਪਤੀ ਵਿਵੇਕ ਨੇ ਉਸ ਨੂੰ ਕਈ ਵਾਰ ਫੋਨ ਕੀਤਾ ਪਰ ਕੋਈ ਜਵਾਬ ਨਹੀਂ ਆਇਆ। ਜਦੋਂ ਨੰਦਿਨੀ ਨੇ ਫੋਨ ਨਾ ਚੁੱਕਿਆ ਤਾਂ ਵਿਵੇਕ ਨੇ ਇਕ ਗੁਆਂਢੀ ਨੂੰ ਫੋਨ ਕੀਤਾ ਅਤੇ ਉਸ ਨੂੰ ਘਰ ਜਾ ਕੇ ਸਥਿਤੀ ਦੇਖਣ ਲਈ ਕਿਹਾ। ਗੁਆਂਢੀ ਨੇ ਦਰਵਾਜ਼ਾ ਖੜਕਾਇਆ ਪਰ ਕੋਈ ਜਵਾਬ ਨਹੀਂ ਆਇਆ। ਦਰਵਾਜ਼ਾ ਅੰਦਰੋਂ ਬੰਦ ਸੀ, ਜਿਸ ਨਾਲ ਸ਼ੱਕ ਹੋਰ ਵੀ ਡੂੰਘਾ ਹੋ ਗਿਆ।
ਜਦੋਂ ਹੌਜ਼ਰੀ ਫੈਕਟਰੀ ’ਚ ਕੰਮ ਕਰਨ ਵਾਲਾ ਵਿਵੇਕ ਮੌਕੇ ’ਤੇ ਪਹੁੰਚਿਆ ਤਾਂ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਤੋੜ ਦਿੱਤਾ ਗਿਆ। ਅੰਦਰ ਦਾ ਦ੍ਰਿਸ਼ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਨੰਦਿਨੀ ਨੇ ਫਾਹਾ ਲਿਆ ਹੋਇਆ ਸੀ। ਤੁਰੰਤ ਉਸ ਨੂੰ ਹੇਠਾਂ ਉਤਾਰਿਆ ਗਿਆ ਅਤੇ ਮੋਤੀ ਨਗਰ ਪੁਲਸ ਸਟੇਸ਼ਨ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਬੁਢਾਪਾ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ!
ਮੋਤੀ ਨਗਰ ਪੁਲਸ ਸਟੇਸ਼ਨ ਦੇ ਏ. ਐੱਸ. ਆਈ. ਅਨਿਲ ਵਰਮਾ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਮਾਮਲਾ ਖੁਦਕੁਸ਼ੀ ਦਾ ਜਾਪਦਾ ਹੈ ਪਰ ਪੁਲਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ, ਤਾਂ ਜੋ ਕੋਈ ਵੀ ਤੱਥ ਖੁੰਝ ਨਾ ਜਾਵੇ। ਵਿਵੇਕ ਮੂਲ ਰੂਪ ’ਚ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਲਗਭਗ 7 ਸਾਲ ਪਹਿਲਾਂ ਨੰਦਿਨੀ ਨਾਲ ਵਿਆਹ ਕਰਨ ਤੋਂ ਬਾਅਦ ਲੁਧਿਆਣਾ ’ਚ ਰਹਿਣ ਲੱਗ ਪਿਆ ਸੀ। ਇਸ ਜੋੜੇ ਦਾ ਇਕ 3 ਸਾਲ ਦਾ ਪੁੱਤਰ ਵੀ ਹੈ। ਇਸ ਸਮੇਂ ਪੁਲਸ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਨੰਦਿਨੀ ਦੇ ਮੋਬਾਈਲ ਡਾਟਾ, ਕਾਲ ਡਿਟੇਲ ਅਤੇ ਪਰਿਵਾਰਕ ਹਾਲਾਤ ਦੀ ਵੀ ਜਾਂਚ ਕਰ ਰਹੀ ਹੈ। ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ ਪਰੇਸ਼ਾਨੀ
NEXT STORY