ਲੁਧਿਆਣਾ (ਹਿਤੇਸ਼)- ਨਗਰ ਨਿਗਮ ਕਮਿਸ਼ਨਰ ਆਦਿੱਤਿਆ ਵੱਲੋਂ ਖੁਦ ਫੀਲਡ ’ਚ ਉਤਰ ਕੇ ਫੜੀਆਂ ਨਾਜਾਇਜ਼ ਤੌਰ ’ਤੇ ਬਣ ਰਹੀਆਂ ਬਿਲਡਿੰਗਾਂ ਦੇ ਮਾਮਲੇ ’ਚ ਹੋਣ ਵਾਲੀ ਕਾਰਵਾਈ ਤੋਂ ਬਚਣ ਲਈ ਜ਼ੋਨ-ਸੀ ਦੇ ਮੁਲਾਜ਼ਮਾਂ ਨੂੰ ਬਿਨਾਂ ਮਨਜ਼ੂਰੀ ਨਾਜਾਇਜ਼ ਬਿਲਡਿੰਗਾਂ ਬਣਾਉਣ ਵਾਲਿਆਂ ’ਚ ਦੋਸਤੀ ਛੱਡਣੀ ਹੋਵੇਗੀ। ਇੱਥੇ ਦੱਸਣਾ ਸਹੀ ਹੋਵੇਗਾ ਕਿ ਕਈ ਵਾਰ ਚਿਤਾਵਨੀ ਦੇਣ ਤੋਂ ਬਾਅਦ ਵੀ ਨਕਸ਼ਾ ਪਾਸ ਕਰਵਾਏ ਬਿਨਾਂ ਬਿਲਡਿੰਗਾਂ ਬਣਨ ਨੂੰ ਲੈ ਕੇ ਮਿਲ ਰਹੀਆ ਸ਼ਿਕਾਇਤਾਂ ਦੇ ਮੱਦੇਨਜ਼ਰ ਕਮਿਸ਼ਨਰ ਵੱਲੋਂ 14 ਅਕਤੂਬਰ ਨੂੰ ਖੁਦ ਫੀਲਡ ’ਚ ਉਤਰ ਕੇ ਜ਼ੋਨ-ਬੀ ਅਤੇ ਸੀ. ਦੇ ਅਧੀਨ ਆਉਂਦੇ ਇਲਾਕੇ ’ਚ ਚੈਕਿੰਗ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਟਲ਼ ਸਕਦੀਆਂ ਨੇ ਜ਼ਿਮਨੀ ਚੋਣਾਂ! ਚੋਣ ਕਮਿਸ਼ਨ ਨੂੰ ਲਿਖੀ ਗਈ ਚਿੱਠੀ
ਇਸ ਦੌਰਾਨ ਵੱਡੀ ਗਿਣਤੀ ’ਚ ਨਾਜਾਇਜ਼ ਤੌਰ ’ਤੇ ਬਣ ਰਹੀਆਂ ਕਾਲੋਨੀਆਂ ਅਤੇ ਬਿਲਡਿੰਗਾਂ ਸਾਹਮਣੇ ਆਉਣ ’ਤੇ ਕਮਿਸ਼ਨਰ ਵੱਲੋਂ ਬਿਲਡਿੰਗ ਬ੍ਰਾਂਚ ਦੇ ਅਫਸਰਾਂ ਨੂੰ ਸਖ਼ਤ ਫਟਕਾਰ ਲਗਾਉਂਦੇ ਹੋਏ ਕਾਰਵਾਈ ਲਈ ਸਰਕਾਰ ਨੂੰ ਸਿਫਾਰਿਸ਼ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਬਾਅਦ ਤੋਂ ਹੀ ਬਿਲਡਿੰਗ ਬ੍ਰਾਂਚ ਦੇ ਅਫਸਰਾਂ ਵਿਚ ਘਬਰਾਹਟ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਬਿਨਾਂ ਮਨਜ਼ੂਰੀ ਨਾਜਾਇਜ਼ ਬਿਲਡਿੰਗਾਂ ਬਣਾਉਣ ਵਾਲਿਆਂ ਨਾਲ ਦੋਸਤੀ ਛੱਡਣ ਲੱਗੇ ਹਨ, ਇਸ ਦੇ ਤਹਿਤ ਜ਼ੋਨ-ਬੀ ਅਤੇ ਸੀ. ਦੇ ਅਧੀਨ ਆਉਂਦੇ ਇਲਾਕੇ ’ਚ ਨਾਜਾਇਜ਼ ਤੌਰ ’ਤੇ ਬਣ ਰਹੀਆਂ ਕਾਲੋਨੀਆ ਅਤੇ ਬਿਲਡਿੰਗਾਂ ’ਤੇ ਲਗਾਤਾਰ ਦੂਜੀ ਵਾਰ ਕਾਰਵਾਈ ਹੋਈ ਹੈ।
ਇਸ ਸਬੰਧ ’ਚ ਨਗਰ ਨਿਗਮ ਵੱਲੋਂ ਜਾਰੀ ਕੀਤੀ ਗਈ ਰਿਪੋਰਟ ’ਚ ਜ਼ੋਨ-ਸੀ ਦੀ ਟੀਮ ਦੀ ਵੱਲੋਂ ਢੰਡਾਰੀ ਅਤੇ ਕੰਗਣਵਾਲ ’ਚ ਬਣ ਰਹੀਆਂ ਨਾਜਾਇਜ਼ ਦੁਕਾਨਾਂ, ਲੇਬਰ ਕੁਆਰਟਰ ਅਤੇ ਕਮਰਸ਼ੀਅਲ ਬਿਲਡਿੰਗਾਂ ਤੋੜਨ ਦਾ ਦਾਅਵਾ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification
ਨਗਰ ਨਿਗਮ ਕਮਿਸ਼ਨਰ ਆਦਿੱਤਿਆ ਨਾਜਾਇਜ਼ ਤੌਰ ’ਤੇ ਬਣ ਰਹੀਆਂ ਬਿਲਡਿੰਗਾਂ ਦੀ ਚੈਕਿੰਗ ਜਾਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਦੂਜੇ ਜ਼ੋਨ ਦੇ ਸਟਾਫ ਦੀ ਡਿਊਟੀ ਲਗਾਉਣ ਦਾ ਫਾਰਮੂਲਾ ਵਰਤਿਆ ਗਿਆ ਹੈ। ਇਸ ਨਾਲ ਜੁੜਿਆ ਮਾਮਲਾ ਜ਼ੋਨ-ਬੀ ’ਚ ਸਾਹਮਣੇ ਆਇਆ ਹੈ, ਜਿਥੇ ਨਿਊ ਮਾਧੋਪੁਰੀ ਏਰੀਆ ’ਚ ਬੁੱਢੇ ਨਾਲੇ ਦੇ ਕਿਨਾਰੇ ਬਣ ਰਹੀਆਂ ਨਾਜਾਇਜ਼ ਬਿਲਡਿੰਗਾਂ ਦੀ ਚੈਕਿੰਗ ਲਈ ਕਮਿਸ਼ਰ ਵੱਲੋਂ ਜ਼ੋਨ-ਡੀ ਦੇ ਏ. ਟੀ. ਪੀ. ਦੀ ਡਿਊਟੀ ਲਗਾ ਦਿੱਤੀ ਗਈ। ਇਸ ਤੋਂ ਪਹਿਲਾਂ ਹੀ ਜ਼ੋਨ-ਬੀ ਦੇ ਏ. ਟੀ. ਪੀ. ਦਵਿੰਦਰ ਸਿੰਘ ਦੀ ਨੀਂਦ ਖੁੱਲ੍ਹ ਗਈ ਹੈ ਅਤੇ ਉਸ ਵੱਲੋਂ 2 ਇੰਸਪੈਕਟਰਾਂ ਨਾਲ ਨਾਜਾਇਜ਼ ਬਿਲਡਿੰਗਾਂ ਖਿਲਾਫ ਕਾਰਵਾਈ ਕਰਨ ਦੀ ਰਿਪੋਰਟ ਸੀਨੀਅਰ ਅਫਸਰਾਂ ਨੂੰ ਭੇਜ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ Airport 'ਤੇ ਫਲਾਈਟ 'ਚ ਬੰਬ ਦੀ ਖ਼ਬਰ! ਯਾਤਰੀਆਂ ਨੂੰ ਸੁਰੱਖਿਅਤ ਕੱਢਿਆ ਬਾਹਰ
NEXT STORY