ਲੁਧਿਆਣਾ— ਇਥੋਂ ਦੀ ਇਕ ਇੰਮੀਗ੍ਰੇਸ਼ਨ ਕੰਪਨੀ ਨੂੰ ਬਦਨਾਮ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਕੰਪਨੀ ਦੇ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਾਂਗਰਸੀ ਆਗੂ ਰਿੰਕੂ ਸੇਠੀ ਦੀ ਸਫ਼ਾਈ, ਕਿਹਾ-ਸ਼ਰਾਬ ਪੀ ਕੇ ਹੋਈ ਗਲਤੀ, ਕੈਪਟਨ ਤੇ ਮਨੀਸ਼ ਤਿਵਾੜੀ ਤੋਂ ਵੀ ਮੰਗੀ ਮੁਆਫ਼ੀ
ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੰਪਨੀ ਵੱਲੋਂ ਕਰੀਬ 15 ਸਾਲਾਂ ਤੋਂ ਨੌਜਵਾਨਾਂ ਨੂੰ ਵਿਦੇਸ਼ਾਂ ’ਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਖ਼ਿਲਾਫ਼ ਸ਼ਰਾਰਤੀ ਤੱਤਾਂ ਵੱਲੋਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ। ਇਥੇ ਦੱਸ ਦੇਈਏ ਕਿ ਕੰਪਨੀ ਵੱਲੋਂ ਸ਼ਰਾਰਤੀ ਤੱਤਾਂ ਖ਼ਿਲਾਫ਼ ਮਾਡਲ ਟਾਊਨ ਲੁਧਿਆਣਾ ਪੁਲਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸਾਈਬਰ ਕ੍ਰਾਈਮ ਨੂੰ ਸ਼ਿਕਾਇਤ ਕਰਨ ਤੋਂ ਇਲਾਵਾ ਕੰਪਨੀ ਵੱਲੋਂ ਆਪਣੇ ਵਕੀਲ ਜ਼ਰੀਏ ਸ਼ਰਾਰਤੀ ਤੱਤਾਂ ਨੂੰ ਵੀ ਨੋਟਿਸ ਭਿਜਵਾਏ ਗਏ ਹਨ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ
ਮਿਲੀ ਜਾਣਕਾਰੀ ਮੁਤਾਬਕ ਕੁਝ ਸ਼ਰਾਰਤੀ ਤੱਤਾਂ ਤੋਂ ਕੰਪਨੀ ਕੋਲੋਂ 2 ਲੱਖ ਦੀ ਫਿਰੌਤੀ ਮੰਗੀ ਗਈ ਸੀ ਅਤੇ ਜਦੋਂ ਕੰਪਨੀ ਨੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਵੀਡੀਓਜ਼ ਨੂੰ ਤੋੜ-ਮਰੋੜ ਕੇ ਸੋਸ਼ਲ ਮੀਡੀਆ ’ਤੇ ਪੋਸਟ ਕਰ ਦਿੱਤਾ ਗਿਆ। ਉਥੇ ਹੀ ਕੰਪਨੀ ਦੇ ਮਾਲਕ ਦਾ ਕਹਿਣਾ ਹੈ ਕਿ ਜਿਹੜੇ ਲੋਕ ਕੰਪਨੀ ਖ਼ਿਲਾਫ਼ ਅਜਿਹੀ ਸ਼ਰਾਰਤ ਕਰ ਰਹੇ ਹਨ, ਉਨ੍ਹਾਂ ਦੇ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਉਨ੍ਹਾਂ ਵੱਲੋਂ ਇਕ ਨੌਜਵਾਨ ਨੂੰ ਵਿਦੇਸ਼ ’ਚ ਭੇਜਿਆ ਗਿਆ ਸੀ ਅਤੇ ਕੁਝ ਲੋਕ ਉਸ ਬੱਚੇ ਦਾ ਨਾਂ ਲੈ ਕੇ ਕੰਪਨੀ ਦੇ ਦਫ਼ਤਰ ਆਏ ਸਨ ਅਤੇ ਉਥੇ ਗਾਲੀ-ਗਲੋਚ ਕਰਕੇ ਵੀਡੀਓ ਵੀ ਬਣਾਈਆਂ ਅਤੇ ਬਾਅਦ ’ਚ ਵੀਡੀਓ ਨੂੰ ਤੋੜ-ਮਰੋੜ ਕੇ ਸੋਸ਼ਲ ਮੀਡੀਆ ’ਤੇ ਪਾਇਆ ਗਿਆ। ਫਿਲਹਾਲ ਕੰਪਨੀ ਦੀ ਸ਼ਿਕਾਇਤ ’ਤੇ ਪੁਲਸ ਵੱਲੋਂ ਇਸ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਠੱਗ ਦਾ ਹੈਰਾਨੀਜਨਕ ਕਾਰਾ, ਜਾਅਲੀ ਬਿੱਲਾਂ ਨਾਲ ਇੰਝ ਮਾਰੀ ਕਰੀਬ 200 ਕਰੋੜ ਦੀ ਠੱਗੀ
ਜਲੰਧਰ ਦੇ ਸੈਨਿਕ ਖੇਤਰ ’ਚ ਪਹੁੰਚਿਆ ਕੋਰੋਨਾ, ਜ਼ਿਲ੍ਹੇ ’ਚ 4 ਦੀ ਮੌਤ ਤੇ 198 ਨਵੇਂ ਮਾਮਲੇ ਮਿਲੇ
NEXT STORY