ਲੁਧਿਆਣਾ (ਨਰਿੰਦਰ) : ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਬੀਤੇ ਦਿਨੀਂ ਮਾਡਲ ਟਾਊਨ ਇਲਾਕੇ 'ਚ ਐਂਟੀ ਇਨਕ੍ਰੋਚਮੈਂਟ ਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਐਕਸੀਅਨ ਜਗਦੇਵ ਸਿੰਘ ਦੀ ਅਗਵਾਈ 'ਚ ਟੀਮ ਪਹੁੰਚੀ ਹੋਈ ਸੀ ਅਤੇ ਇਸ ਦੌਰਾਨ ਜਿਸ ਵਿਅਕਤੀ ਨੇ ਕਬਜ਼ਾ ਕੀਤਾ ਹੋਇਆ ਸੀ, ਉਸ ਵੱਲੋਂ ਅਧਿਕਾਰੀਆਂ ਨੇ ਆਪਣੇ 'ਤੇ ਹਮਲਾ ਕਰਨ ਦੇ ਇਲਜ਼ਾਮ ਲਗਾਏ ਹਨ ਅਤੇ ਇਸੇ ਨੂੰ ਲੈ ਕੇ ਪੁਲਸ ਵੱਲੋਂ ਮੁਲਜ਼ਮਾਂ 'ਤੇ ਮਾਮਲਾ ਵੀ ਦਰਜ ਕੀਤਾ ਗਿਆ ਹੈ ਪਰ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਾ ਹੋਣ ਕਰਕੇ ਅੱਜ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਹੜਤਾਲ ਕਰ ਦਿੱਤੀ ਅਤੇ ਮੁਲਜ਼ਮਾਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ।
ਇਸ ਟਰੱਸਟ ਦੇ ਐੱਸ. ਡੀ. ਓ. ਮਨਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਗਈ ਇੰਪਰੂਵਮੈਂਟ ਟਰੱਸਟ ਦੀ ਟੀਮ 'ਤੇ ਸਥਾਨਕ ਵਿਅਕਤੀ ਵੱਲੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਹਮਲਾ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਵੀ ਦਰਜ ਕਰ ਲਿਆ ਪਰ ਹਾਲੇ ਤੱਕ ਗ੍ਰਿਫਤਾਰੀ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਅੱਜ ਇਹ ਹੜਤਾਲ ਕੀਤੀ ਗਈ ਹੈ। ਉਧਰ ਦੂਜੇ ਪਾਸੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੁਬਰਾਮਣੀਅਮ ਨੇ ਵੀ ਦੱਸਿਆ ਕਿ ਸਾਡੀ ਟੀਮ ਦੇ ਬੀਤੇ ਦਿਨੀਂ ਨਾਜਾਇਜ਼ ਕਬਜ਼ਿਆਂ ਸਬੰਧੀ ਕੀਤੀ ਗਈ ਕਾਰਵਾਈ ਨੂੰ ਲੈ ਕੇ ਜਦੋਂ ਮੌਕੇ 'ਤੇ ਪਹੁੰਚੇ ਸਨ ਤਾਂ ਇੱਕ ਪਰਿਵਾਰ ਵੱਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਪਰਚਾ ਤਾਂ ਦਰਜ ਕਰ ਲਿਆ ਪਰ ਹਾਲੇ ਗ੍ਰਿਫਤਾਰੀ ਨਹੀਂ ਹੋਈ ਕਿਉਂਕਿ ਮੁਲਜ਼ਮ ਘਰੋਂ ਫਰਾਰ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ 'ਤੇ ਸਖਤ ਕਾਰਵਾਈ ਹੋਵੇਗੀ।
ਇਹ
ਅੱਤ ਦੀ ਗਰਮੀ ਝਲ ਰਹੇ ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਖਿੜਨਗੇ ਕਿਸਾਨਾਂ ਦੇ ਚਿਹਰੇ
NEXT STORY