ਲੁਧਿਆਣਾ,(ਧਵਨ) : : ਪੰਜਾਬ ’ਚ ਕੋਰੋਨਾ ਦਾ ਕਹਿਰ ਬਰਕਰਾਰ ਹੈ, ਜਿਸ ਦੌਰਾਨ ਹਰ ਰੋਜ਼ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆ ਰਹੇ ਹਨ। ਸੂਬੇ ’ਚ ਵੱਧ ਰਹੇ ਪਾਜ਼ੇਟਿਵ ਕੇਸ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਉਥੇ ਹੀ ਲੁਧਿਆਣਾ ’ਚ ਵੀ ਅੱਜ 3 ਹੋਰ ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ’ਚ ਰੇਲਵੇ ਪੁਲਸ ਦੇ 2 ਮੁਲਾਜ਼ਮ ਵੀ ਸ਼ਾਮਲ ਹਨ। ਇਹ ਦੋਵੇ ਮੁਲਾਜ਼ਮ ਦਿੱਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ਤੋਂ ਇਲਾਵਾ ਹੈਬੋਵਾਲ ਦੀ ਰਹਿਣ ਵਾਲੀ ਇਕ ਲੜਕੀ ਦੀ ਰਿਪੋਰਟ ਵੀ ਅੱਜ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਲੁਧਿਆਣਾ ’ਚ ਇਕ ਦਿਨ ’ਚ ਅੱਜ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਲੁਧਿਆਣਾ ਦੇ ਸਿਵਲ ਸਰਜਨ ਵਲੋਂ ਇਨ੍ਹਾਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 128 ਹੋ ਗਈ ਹੈ।
ਬਿਹਾਰ ਤੇ ਝਾਰਖੰਡ ਲਈ 2500 ਮਜ਼ਦੂਰਾਂ ਨੂੰ ਲੈ ਕੇ ਵਿਸ਼ੇਸ਼ ਟਰੇਨ ਹੋਵੇਗੀ ਰਵਾਨਾ
NEXT STORY