ਲੁਧਿਆਣਾ (ਗੌਤਮ) : ਮਾਂ ਦੇ ਨਾਲ ਖੇਡ ਰਹੀ ਸਾਢੇ 3 ਸਾਲ ਦੀ ਬੱਚੀ ਨੂੰ ਬਹਾਨੇ ਨਾਲ ਕਮਰੇ ’ਚ ਲਿਜਾ ਕੇ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਥਾਣਾ ਸਦਰ ਦੀ ਪੁਲਸ ਨੇ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਅਤੇ ਜਬਰ-ਜ਼ਿਨਾਹ ਦੀ ਕੋਸ਼ਿਸ਼ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਥਰੀਕੇ ਦੇ ਰਹਿਣ ਵਾਲੇ ਅਮਨਦੀਪ ਸਿੰਘ ਉਰਫ਼ ਘੁੱਦੂ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : ਕਾਊਂਟਡਾਊਨ ਸ਼ੁਰੂ, ਅੱਜ ਸਵੇਰੇ 11.50 ’ਤੇ ਲਾਂਚ ਹੋਵੇਗਾ ਪਹਿਲਾ ਸੂਰਜ ਮਿਸ਼ਨ
ਪੁਲਸ ਨੇ ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਕੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮਾਂ ਨੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਘਰ ਆਇਆ ਤਾਂ ਉਹ ਆਪਣੀ ਬੱਚੀ ਨਾਲ ਖੇਡ ਰਹੀ ਸੀ। ਮੁਲਜ਼ਮ ਨੇ ਉਸ ਨੂੰ ਆਪਣੀਆਂ ਗੱਲਾਂ ’ਚ ਲਾ ਲਿਆ ਅਤੇ ਬੱਚੀ ਨੂੰ ਬਹਾਨੇ ਨਾਲ ਆਪਣੇ ਨਾਲ ਲੈ ਗਿਆ। ਕੁੱਝ ਦੇਰ ਬਾਅਦ ਉਹ ਆਪਣੀ ਧੀ ਨੂੰ ਦੇਖਣ ਲਈ ਗਈ ਤਾਂ ਉਸ ਦੀ ਹਰਕਤ ਦੇਖ ਕੇ ਹੈਰਾਨ ਰਹਿ ਗਈ। ਉਸ ਦੀ ਧੀ ਜ਼ੋਰ-ਜ਼ੋਰ ਨਾਲ ਚੀਕ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਪਾਓ 'ਇਨਾਮ', ਜਾਣੋ ਕਿਵੇਂ ਚੁੱਕ ਸਕਦੇ ਹੋ ਫ਼ਾਇਦਾ (ਵੀਡੀਓ)
ਉਕਤ ਮੁਲਜ਼ਮ ਉਸ ਦੀ ਧੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਦੇਖ ਕੇ ਮੁਲਜ਼ਮ ਨੇ ਉਸ ਤੋਂ ਮੁਆਫ਼ੀ ਮੰਗਣੀ ਸ਼ੁਰੂ ਕਰ ਦਿੱਤੀ ਅਤੇ ਜਦੋਂ ਉਸ ਨੇ ਆਂਢ-ਗੁਆਂਢ ਨੂੰ ਬੁਲਾਉਣ ਲਈ ਰੌਲਾ ਪਾਇਆ ਤਾਂ ਮੁਲਜ਼ਮ ਉਸ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ, ਜਿਸ ’ਤੇ ਉਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਫ਼ਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਸ਼ਹਿਰ ਛੱਡ ਕੇ ਭੱਜਣ ਦੀ ਤਾਕ ’ਚ ਸੀ। ਬੱਚੀ ਦਾ ਅਤੇ ਮੁਲਜ਼ਮ ਦਾ ਮੈਡੀਕਲ ਕਰਵਾਇਆ ਗਿਆ ਹੈ। ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿੱਲ’ ਐਪ : ਹਰਪਾਲ ਚੀਮਾ
NEXT STORY