ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੇ ਕੈਦੀਆਂ ਵਿਚਾਲੇ ਆਪਸੀ ਝੜਪ ਤੋਂ ਬਾਅਦ ਜੇਲ੍ਹ ਸੁਪਰਡੈਂਟ ਦੇ ਸਿਰ 'ਤੇ ਇੱਟ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਸ ਨੇ ਵੱਡਾ ਐਕਸ਼ਨ ਲੈਂਦਿਆਂ ਲਗਭਗ 22 ਕੈਦੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਦੱਸ ਦੇਈਏ ਕਿ ਬੀਤੀ ਰਾਤ ਕੇਂਦਰੀ ਜੇਲ੍ਹ ਵਿਚ ਦੋ ਧੜਿਆਂ ਵਿਚਕਾਰ ਖੂਨੀ ਝੜਪ ਹੋਈ ਸੀ। ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਅਤੇ ਪੁਲਸ ਸਟਾਫ਼ 'ਤੇ ਵੀ ਹਮਲਾ ਕੀਤਾ ਸੀ ਜੋ ਉਨ੍ਹਾਂ ਨੂੰ ਬਚਾਉਣ ਗਏ ਸਨ, ਜਿਸ ਕਾਰਨ ਸੁਪਰਡੈਂਟ ਗੰਭੀਰ ਜ਼ਖਮੀ ਹੋ ਗਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰ ਥਾਣਿਆਂ ਦੀ ਪੁਲਸ ਅਤੇ ਕਈ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਇਸ ਮਗਰੋਂ ਹੁਣ ਦੋ ਦਰਜਨ ਦੇ ਕਰੀਬ ਕੈਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਲੰਧਰ ਜ਼ਿਲ੍ਹੇ 'ਚ ਚੋਣਾਂ ਦੇ ਨਤੀਜੇ ਆਉਣ ਲੱਗੇ ਸਾਹਮਣੇ, ਜਾਣੋ ਕਿਹੜੀ ਪਾਰਟੀ ਨੂੰ ਕਿੰਨੀਆਂ ਮਿਲੀਆਂ ਸੀਟਾਂ
NEXT STORY