ਲੁਧਿਆਣਾ (ਸਿਆਲ) : ਲੁਧਿਆਣਾ ਕੇਂਦਰੀ ਜੇਲ੍ਹ ਵਿਚ ਪਾਬੰਦੀਸ਼ੁਦਾ ਸਾਮਾਨ ਸੁੱਟਣ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਜੇਲ੍ਹ ਕਰਮਚਾਰੀਆਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਸਹਾਇਕ ਸੁਪਰੀਟੈਂਡੈਂਟ ਮੇਲਾ ਸਿੰਘ ਦੀ ਸ਼ਿਕਾਇਤ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਸ ਜਾਂਚ ਅਧਿਕਾਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਲਵਦੀਪ ਸਿੰਘ ਪੁੱਤਰ ਲਾਡੀ ਸਿੰਘ, ਨਿਵਾਸੀ ਹਲਵਾਰਾ ਵਜੋਂ ਹੋਈ ਹੈ। ਬੀਤੀ ਰਾਤ ਜਦੋਂ ਮੁਲਜ਼ਮ ਜੇਲ ਦੀ ਕੰਧ ਦੇ ਬਾਹਰੀ ਰਸਤੇ ਤੋਂ ਇਕ ਪੈਕੇਟ ਅੰਦਰ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਪੈਟਰੋਲਿੰਗ ਕਰ ਰਹੇ ਕਰਮਚਾਰੀਆਂ ਨੇ ਉਸ ਨੂੰ ਮੌਕੇ ’ਤੇ ਹੀ ਦਬੋਚ ਲਿਆ। ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਹੇਠ 4 ਮੋਬਾਈਲ ਚਾਰਜਰ, ਇਕ ਹੈੱਡਫੋਨ ਸੈੱਟ, 140 ਗ੍ਰਾਮ ਤੰਬਾਕੂ ਬਰਾਮਦ ਹੋਇਆ ਹੈ।
ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਪਾਬੰਦੀਸ਼ੁਦਾ ਸਾਮਾਨ ਜੇਲ ਅੰਦਰ ਕਿਸ ਕੈਦੀ ਤੱਕ ਪਹੁੰਚਾਇਆ ਜਾਣਾ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਇਸ ਸਬੰਧੀ ਹੋਰ ਖੁਲਾਸੇ ਕੀਤੇ ਜਾਣਗੇ।
ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
NEXT STORY