ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਵਿਚ ਬੰਦ ਕੈਦੀ ਤੋਂ ਨਸ਼ਾ ਬਰਾਮਦ ਕੀਤਾ ਗਿਆ ਹੈ। ਜੇਲ੍ਹ ਵਿਚ ਕੀਤੀ ਗਈ ਚੈਕਿੰਗ ਦੌਰਾਨ ਕੈਦੀ ਪ੍ਰਿਤਪਾਲ ਸਿੰਘ ਤੋਂ 1.90 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਇਸ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਨੇ ਦੱਸਿਆ ਹੈ ਕਿ ਜੇਲ੍ਹ ਵਿਚ ਕੈਦੀਆਂ ਤੇ ਉਨ੍ਹਾਂ ਦੇ ਸਾਮਾਨ ਦੀ ਤਲਾਸ਼ੀ ਲੈਣ ਦੌਰਾਨ ਕੈਦੀ ਪ੍ਰਿਤਪਾਲ ਤੋਂ 1.90 ਗਰ੍ਰਾਮ ਨਸ਼ੀਲਾ ਪਦਾਰਥ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਨਸ਼ੀਲੇ ਪਦਾਰਥ ਨੂੰ ਜ਼ਬਤ ਕਰ ਲਿਆ ਗਿਆ ਹੈ। ਪੁਲਸ ਵੱਲੋਂ ਸਹਾਇਕ ਸੁਪਰੀਡੰਟ ਦੀ ਸ਼ਿਕਾਇਤ ਦੇ ਅਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਜਲੰਧਰ ਦੇ ਵਪਾਰੀ ਵੱਲੋਂ ਪੁਲਸ 'ਤੇ ਲਾਏ ਥਰਡ ਡਿਗਰੀ ਦੇ ਦੋਸ਼ਾਂ ਨੂੰ ਲੈ ਕੇ ਪੁਲਸ ਦਾ ਪੱਖ ਆਇਆ ਸਾਹਮਣੇ
NEXT STORY