ਲੁਧਿਆਣਾ (ਸਿਆਲ): ਸੈਂਟਰਲ ਜੇਲ੍ਹ ਵਿਚ ਮੁਲਾਕਾਤ ਕਰਨ ਆਏ ਵਿਅਕਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਣ 'ਤੇ ਸਹਾਇਕ ਸੁਪਰਡੈਂਟ ਵਿਜੇ ਕੁਮਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਮੁਲਜ਼ਮ ਵਿਰੁੱਧ ਐਨ.ਡੀ.ਪੀ.ਐਸ. ਅਤੇ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਲਾਡੀ ਵਜੋਂ ਹੋਈ ਹੈ, ਜਿਸ ਕੋਲੋਂ 27 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਅਤੇ ਇਕ ਡਰੱਗ ਕਿੱਟ ਵੀ ਬਰਾਮਦ ਕੀਤੀ ਗਈ ਹੈ।
'ਆਪ' ਸਰਕਾਰ ਨੂੰ ਖੁੱਲ੍ਹੀ ਚੁਣੌਤੀ! ਜਲੰਧਰ 'ਚ ਮੀਡੀਆ 'ਤੇ ਹਮਲੇ ਦੇ ਵਿਰੋਧ 'ਚ ਸ਼ੇਖਾਂ ਬਾਜ਼ਾਰ ਪੂਰੀ ਤਰ੍ਹਾਂ ਬੰਦ
NEXT STORY