ਲੁਧਿਆਣਾ (ਸਿਆਲ): ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਨਿਰੀਖਣ ਜੱਜ, ਸੈਸ਼ਨ ਡਿਵੀਜ਼ਨ, ਲੁਧਿਆਣਾ ਅਰੁਣ ਪੱਲੀ ਨੇ ਤਾਜਪੁਰ ਰੋਡ 'ਤੇ ਸਥਿਤ ਕੇਂਦਰੀ ਜੇਲ੍ਹ, ਮਹਿਲਾ ਜੇਲ੍ਹ ਅਤੇ ਬ੍ਰੌਸਟਲ ਜੇਲ੍ਹ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਵੀ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਪੁਲਸ! DGP ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ
ਉਨ੍ਹਾਂ ਵੱਲੋਂ ਸੈਂਟਰਲ ਜੇਲ੍ਹ ਵਿਚ ਨਵੇਂ ਬਣੇ ਐਕਟੀਵਿਟੀ ਰੂਮ ਅਤੇ ਬ੍ਰੌਸਟਲ ਜੇਲ੍ਹ ਵਿਚ ਬਣੇ ਕੌਸ਼ਲ ਵਿਕਾਸ ਕੇਂਦਰ ਦਾ ਉਦਘਾਟਨ ਕੀਤਾ। ਇਸ ਦੌਰਾਨ ਇਨ੍ਹਾਂ ਜੇਲ੍ਹਾਂ ਵਿਚ ਬੂਟੇ ਵੀ ਲਗਾਏ ਗਏ। ਇਸ ਮਗਰੋਂ ਜੱਜ ਸਾਹਿਬ ਨੇ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ੍ਹ ਬੈਰਕਾਂ ਵਿਚ ਰੋਟੀ-ਪਾਣੀ, ਸਾਫ਼-ਸਫ਼ਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਸਮੀਖਿਆ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋਵੇਗਾ ਇੰਟਰਨੈਸ਼ਨਲ ਟੂਰਨਾਮੈਂਟ, CM ਮਾਨ ਨੇ ਖ਼ੁਦ ਦਿੱਤੀ ਜਾਣਕਾਰੀ
NEXT STORY