ਲੁਧਿਆਣਾ— ਲੁਧਿਆਣਾ ਜੇਲ 'ਚ ਹੋਈ ਖੂਨੀ ਝੜਪ ਦਾ ਮਾਮਲਾ ਲਗਾਤਾਰ ਗਰਮਾਉਂਦਾ ਹੀ ਜਾ ਰਿਹਾ ਹੈ। ਜਿਥੇ ਵੱਖ-ਵੱਖ ਵਿਰੋਧੀ ਆਗੂਆਂ ਵਲੋਂ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਲੁਧਿਆਣਾ ਜੇਲ ਦੇ ਸੁਪਰੀਡੈਂਟ ਐੱਸ.ਐੱਸ. ਬੋਪਾਰਾਏ ਨੇ ਇਸ ਖੂਨੀ ਝੜਪ ਦੇ ਪਿੱਛੇ ਦੀ ਕਹਾਣੀ ਬਿਆਨ ਕੀਤੀ ਹੈ।
ਜੇਲ ਸੁਪਰੀਡੈਂਟ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬੀਤੀ ਰਾਤ ਇਕ ਹਲਾਵਾਲੀ ਸੰਨੀ ਸੂਦ ਪੁੱਤਰ ਮਨਮੋਹਨ ਸੂਦ, ਜਿਸ 'ਤੇ ਹੈਰੋਇਨ ਦਾ ਪਰਚਾ ਦਰਜ ਸੀ, ਦੀ ਦੇਰ ਰਾਤ ਸਿਹਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਸੁਰੱਖਿਆ ਮੁਲਾਜ਼ਮਾਂ ਦੇ ਨਾਲ ਸ਼ਿਫਟ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ, ਜਿਥੇ ਕਿ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਜੇਲ ਸੁਪਰੀਡੈਂਟ ਨੇ ਦੱਸਿਆ ਕਿ ਕੈਦੀ ਦੀ ਪੋਸਟਮਾਰਟਮ ਰਿਪੋਰਟ 'ਚ ਕਿਹਾ ਗਿਆ ਹੈ ਕਿ ਕੈਦੀ ਦੇ ਸਰੀਰ 'ਤੇ ਕੋਈ ਵੀ ਜ਼ਖਮ ਨਹੀਂ ਸੀ। ਪਰ ਕੈਦੀ ਦੀ ਮੌਤ ਤੋਂ ਉਸ ਦੇ ਸਾਥੀ 17-18 ਗੈਂਗਸਟਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਕਿ ਉਨ੍ਹਾਂ ਦਾ ਭਰਾ ਮਾਰਿਆ ਗਿਆ ਹੈ। ਇਸ ਤੋਂ ਬਾਅਦ 600 ਦੇ ਕਰੀਬ ਕੈਦੀ ਇਕੱਠੇ ਹੋ ਗਏ ਤੇ ਉਨ੍ਹਾਂ ਨੇ ਪੁਲਸ ਦੇ ਪੱਥਰ-ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਡੀ.ਐੱਸ.ਪੀ. ਰਜਿੰਦਰ ਸਿੰਘ ਸਣੇ 4-5 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੌਰਾਨ ਵਿਵਾਦ ਕੰਟਰੋਲ ਤੋਂ ਬਾਹਰ ਹੋ ਗਿਆ।
ਬੋਪਾਰਾਏ ਨੇ ਦੱਸਿਆ ਕਿ ਅਜੇ ਜੇਲ 'ਚ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਦੇ ਫਰਾਰ ਹੋਣ 'ਤੇ ਪੁੱਛੇ ਸਵਾਲ 'ਤੇ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਤੇ ਫਾਈਨਲ ਰਿਪੋਰਟ ਦੇ ਆਧਾਰ 'ਤੇ ਹੀ ਕੁਝ ਕਿਹਾ ਜਾ ਸਕੇਗਾ। ਇਸ ਦੌਰਾਨ ਉਨ੍ਹਾਂ ਨੇ ਜੇਲ ਅੰਦਰ ਬਣੀ ਵੀਡੀਓ ਤੋਂ ਕਿਨਾਰਾ ਕਰਦਿਆਂ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਨਹੀਂ ਪਤਾ ਕਿ ਇਹ ਵੀਡੀਓ ਕਿਵੇਂ ਬਣੀ।
ਉਪ ਰਾਸ਼ਟਰਪਤੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ
NEXT STORY